ਪੰਜਾਬ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚੋਂ ਨਵਜੰਮੇ ਬੱਚੇ ਦਾ ਸਿਰ ਬਰਾਮਦ; ਵਾਰਡ ਨੰਬਰ ਚਾਰ ਨੇੜੇ ਸਿਰ ਲੈ ਕੇ ਘੁੰਮ ਰਿਹਾ ਸੀ ਅਵਾਰਾ ਕੁੱਤਾ By admin - August 27, 2025 0 4 Facebook Twitter Pinterest WhatsApp ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਬੀਤੀ ਸ਼ਾਮ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਲੋਕਾਂ ਨੇ ਇੱਥੇ ਇਕ ਆਵਾਰਾ ਕੁੱਟੇ ਨੂੰ ਨਵਜੰਮੇ ਬੱਚੇ ਦਾ ਸਿਰ ਲੈ ਕੈ ਘੁੰਮਦੇ ਵੇਖਿਆ। ਘਟਨਾ ਦੀ ਸੂਚਨਾ ਮਿਲਣ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਸਿਰ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਹਸਪਤਾਲ ਦੇ ਅਧਿਕਾਰੀਆਂ ਦੇ ਦੱਸਣ ਮੁਤਾਬਕ ਹਾਲ ਹੀ ਵਿੱਚ ਜਨਮੇ ਸਾਰੇ ਬੱਚੇ ਵਾਰਡਾਂ ਵਿੱਚ ਮੌਜੂਦ ਹਨ ਅਤੇ ਹਸਪਤਾਲ ਵਿੱਚੋਂ ਕੋਈ ਵੀ ਨਵਜੰਮਿਆ ਬੱਚਾ ਗਾਇਬ ਨਹੀਂ ਹੈ। ਸੂਤਰਾਂ ਮੁਤਾਬਕ ਹਾਲ ਹੀ ਵਿੱਚ ਹਸਪਤਾਲ ਵਿੱਚ ਤਿੰਨ ਬੱਚਿਆਂ ਦੀ ਮੌਤਾਂ ਰਿਪੋਰਟ ਕੀਤੀਆਂ ਗਈਆਂ ਸਨ, ਜਿਨ੍ਹਾਂ ਦੀਆਂ ਲਾਸ਼ਾਂ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਤੋਂ ਬਾਅਦ ਵਾਰਿਸਾਂ ਹਵਾਲੇ ਕੀਤਾ ਗਿਆ ਸੀ। ਸ਼ੱਕ ਜਾਹਰ ਕੀਤਾ ਜਾ ਰਿਹਾ ਐ ਕਿ ਮ੍ਰਿਤਕ ਬੱਚਿਆਂ ਵਿਚੋਂ ਕਿਸੇ ਦੇ ਮਾਪਿਆਂ ਨੇ ਇਹ ਲਾਸ਼ ਹਸਪਤਾਲ ਨੇੜੇ ਸੁੱਟੀ ਹੋ ਸਕਦੀ ਐ। ਪੁਲਿਸ ਨੇ ਬੱਚੇ ਦਾ ਸਿਰ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਉਧਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਘਟਨਾ ਦੀ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ। ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਡਾ. ਬਲਬੀਰ ਸਿੰਘ ਨੇ ਹਸਪਤਾਲ ਦੇ ਅਧਿਕਾਰੀਆਂ ਅਤੇ ਸਥਾਨਕ ਪੁਲਿਸ ਨੂੰ ਸਾਰੇ ਪਹਿਲੂਆਂ ਤੋਂ ਇਸ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤਾ ਗਿਆ ਬੱਚੇ ਦਾ ਸਿਰ ਜਾਂਚ ਲਈ ਫੋਰੈਂਸਿਕ ਟੀਮ ਨੂੰ ਸੌਂਪ ਦਿੱਤਾ ਗਿਆ ਹੈ। ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ ਦੇ ਦੱਸਣ ਮੁਤਾਬਕ ਸ਼ੁਰੂਆਤੀ ਤੌਰ ‘ਤੇ ਇਹ ਘਟਨਾ ਹਸਪਤਾਲ ਦੇ ਅੰਦਰ ਵਾਪਰੀ ਨਹੀਂ ਜਾਪਦੀ ਅਤੇ ਪਹਿਲੀ ਨਜ਼ਰੇ ਦੇਖਣ ਤੋਂ ਇੰਜ ਲਗਦਾ ਹੈ ਕਿ ਕਿਸੇ ਨੇ ਬਾਹਰੋਂ ਬੱਚੇ ਦੇ ਅਵਸ਼ੇਸ਼ ਹਸਪਤਾਲ ਵਿੱਚ ਸੁੱਟੇ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ ਹਸਪਤਾਲ ਦੇ ਅਧਿਕਾਰੀਆਂ ਵੱਲੋਂ ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੇ ਤੱਥਾਂ ਦਾ ਪਤਾ ਲਗਾਉਣ ਲਈ ਘਟਨਾ ਦੀ ਵਿਆਪਕ ਜਾਂਚ ਚੱਲ ਰਹੀ ਹੈ।