ਪੰਜਾਬ ਸੁਲਤਾਨਪੁਰ ਲੋਧੀ ’ਚ ਅਣਪਛਾਤੀ ਲਾਸ਼ ਬਰਾਮਦ; ਐਨਡੀਆਰਐਫ ਟੀਮ ਨੇ ਪਾਣੀ ’ਚੋਂ ਬਾਹਰ ਕੱਢੀ ਲਾਸ਼; ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ By admin - August 27, 2025 0 3 Facebook Twitter Pinterest WhatsApp ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰ ’ਚ ਉਸ ਸਮੇਂ ਸਣਸਨੀ ਫੈਲ ਗਈ ਜਦੋਂ ਪਿੰਡ ਬਾਊਪੁਰ ਤੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ। ਇਲਾਕੇ ਅੰਦਰ ਮੌਜੂਦ ਐਨਡੀਆਰਐਫ ਦੀ ਟੀਮ ਨੇ ਲਾਸ਼ ਨੂੰ ਪਾਣੀ ਵਿਚੋਂ ਕੱਢ ਕੇ ਸਥਾਨਕ ਪੁਲਿਸ ਹਵਾਲੇ ਕਰ ਦਿੱਤਾ ਐ। ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ। ਦੱਸ ਦਈਏ ਕਿ ਦਰਿਆ ਬਿਆਸ ਨੇ ਇਸ ਇਲਾਕੇ ਨੂੰ ਵੱਡੀ ਮਾਰ ਮਾਰੀ ਹੈ ਅਤੇ ਆਰਜੀ ਬਣ ਟੁੱਟਣ ਤੋਂ ਬਾਅਦ ਪੂਰਾ ਇਲਾਕਾ ਪਾਣੀ ਵਿੱਚ ਡੁੱਬਿਆ ਹੋਇਆ ਹੈ। ਮੌਕੇ ਤੇ ਮੌਜੂਦ ਲੋਕਾਂ ਨੇ ਇਸ ਦੀ ਜਾਣਕਾਰੀ ਇੱਥੇ ਬਚਾਅ ਕਾਰਜਾਂ ਵਿਚ ਲੱਗੀਆਂ ਐਨਡੀਆਰਐਫ ਟੀਮ ਨੂੰ ਦਿੱਤੀ, ਜਿਨ੍ਹਾਂ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਪਾਣੀ ਵਿਚੋਂ ਬਾਹਰ ਕੱਢਿਆ। ਲਾਸ਼ ਦੀ ਅਜੇ ਤਕ ਪਛਾਣ ਨਹੀਂ ਹੋ ਸਕੀ। ਪੁਲਿਸ ਮ੍ਰਿਤਕ ਦੇ ਵਾਰਿਸਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਐ।