ਪੰਜਾਬ ਤਰਨ ਤਾਰਨ ’ਚ ਨਸ਼ਾ ਤਸਕਰ ਦੇ ਘਰ ’ਤੇ ਚੱਲਿਆ ਪੀਲਾ ਪੰਜਾ; ਪਿੰਡ ਚੋਹਲਾ ਸਾਹਿਬ ਵਿਖੇ ਪ੍ਰਸ਼ਾਸਨ ਨੇ ਢਾਹੀ ਗੈਰ-ਕਾਨੂੰਨੀ ਉਸਾਰੀ By admin - August 28, 2025 0 3 Facebook Twitter Pinterest WhatsApp ਤਰਨ ਤਾਰਨ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਪਿੰਡ ਚੋਹਲਾ ਸਾਹਿਬ ਵਿਖੇ ਨਸ਼ਾ ਤਸਕਰ ਦੇ ਘਰ ਤੇ ਪੀਲਾ ਪੰਜਾ ਚਲਾਇਆ ਗਿਆ ਐ। ਜਾਣਕਾਰੀ ਅਨੁਸਾਰ ਇਹ ਮਕਾਨ ਨਸ਼ਾ ਤਸਕਰ ਸੁਖਚੈਨ ਸਿੰਘ ਉਰਫ ਸੋਨੂੰ ਦਾ ਸੀ, ਜੋ ਉਸ ਨੇ ਨਸ਼ਿਆਂ ਦੀ ਕਮਾਈ ਨਾਲ ਗੈਰ ਕਾਨੂੰਨੀ ਤਰੀਕੇ ਨਾਲ ਬਣਾਇਆ ਗਿਆ ਸੀ। ਪੁਲਿਸ ਨੇ ਜੇਸੀਬੀ ਦੀ ਮਦਦ ਨਾਲ ਮਕਾਨ ਨੂੰ ਢਾਹ ਦਿੱਤਾ ਗਿਆ ਐ। ਪੁਲਿਸ ਦੇ ਦੱਸਣ ਮੁਤਾਬਕ ਮੁਲਜਮ ਖਿਲਾਫ ਲੁੱਟ-ਖੋਹ ਤੇ ਨਸ਼ਾ ਤਸਕਰੀ ਦੇ 12 ਮਾਮਲੇ ਦਰਜ ਹਨ। ਪੁਲਿਸ ਅਧਿਕਾਰੀ ਨੇ ਕਿਹਾ ਕਿ ਪੰਜਾਬ ਪੁਲਿਸ ਲੋਕਾਂ ਦੇ ਘਰਾਂ ਨੂੰ ਨਸ਼ਿਆਂ ਨਾਲ ਬਰਬਾਦ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਲਈ ਦ੍ਰਿੜ੍ਹ ਸੰਕਲਪ ਐ ਅਤੇ ਨਸ਼ਿਆਂ ਨਾਲ ਜੁੜੇ ਲੋਕਾਂ ਖਿਲਾਫ ਇਸੇ ਤਰ੍ਹਾਂ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਦੱਸਣਯੋਗ ਹੈ ਕਿ ਇਹ ਮਕਾਨ ਨਸ਼ਾ ਤਸਕਰ ਸੁਖਚੈਨ ਸਿੰਘ ਉਰਫ ਸੋਨੂੰ ਪੁੱਤਰ ਦਲੀਪ ਸਿੰਘ ਵਾਸੀ ਚੋਹਲਾ ਸਾਹਿਬ ਦਾ ਸੀ। ਇਸ ਮੌਕੇ ਐਸ.ਐਸ.ਪੀ ਤਰਨ ਤਾਰਨ ਦੀਪਕ ਪਾਰੀਕ ਆਈ.ਪੀ.ਐਸ ਨੇ ਦੱਸਿਆ ਕਿ ਸੁਖਚੈਨ ਸਿੰਘ ਉਰਫ ਸੋਨੂੰ ਦੇ ਖਿਲਾਫ ਨਸ਼ਾ ਤਸਕਰੀ,ਲੁੱਟ-ਖੋਹ ਅਤੇ ਨਜਾਇਜ਼ ਸ਼ਰਾਬ ਦੇ ਕੁੱਲ 12 ਮੁਕੱਦਮੇ ਵੱਖ ਵੱਖ ਥਾਣਿਆਂ ਵਿੱਚ ਦਰਜ ਹੈ। ਉਹਨਾਂ ਦੱਸਿਆ ਕਿ ਇਹ ਲੰਮੇ ਸਮੇਂ ਤੋਂ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਿਲ ਹੈ ਅਤੇ ਪੁਲਿਸ ਨੇ ਇਸ ਉੱਤੇ ਵੱਖ-ਵੱਖ ਥਾਣਿਆਂ ਵਿੱਚ ਮੁਕਦਮੇ ਦਰਜ ਕੀਤੇ ਹਨ। ਉਹਨਾਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਵਿਅਕਤੀ ਕਿਸੇ ਦਾ ਘਰ ਬਰਬਾਦ ਕਰਦਾ ਹੈ, ਲੋਕਾਂ ਦੀਆਂ ਜਿੰਦਗੀਆਂ ਬਰਬਾਦ ਕਰ ਦਿੰਦਾ ਹੈ, ਉਸ ਨੂੰ ਸੁੱਖ ਨਾਲ ਰਹਿਣ ਦਾ ਕੋਈ ਅਧਿਕਾਰ ਨਹੀਂ ।ਇਸ ਮੌਕੇ ਐਸ.ਐਸ.ਪੀ ਤਰਨ ਤਾਰਨ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਦ੍ਰਿੜ ਹੈ ਅਤੇ ਜੋ ਵੀ ਵਿਅਕਤੀ ਨਸ਼ਾ ਤਸਕਰੀ ਦੇ ਭੈੜੇ ਕੰਮ ਵਿੱਚ ਸ਼ਾਮਿਲ ਹੈ ਉਸ ਨੂੰ ਬਖਸਆਿ ਨਹੀਂ ਜਾਵੇਗਾ।