ਅੰਮ੍ਰਿਤਸਰ ’ਚ ਰੈਸਟੋਰੈਂਟ ਮਾਲਕ ਦਾ ਕਤਲ; ਗੋਲੀਆਂ ਮਾਰ ਕੇ ਫਰਾਰ ਹੋਏ ਮੋਟਰ ਸਾਈਕਲ ਸਵਾਰ; ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਘਟਨਾ ਦੀ ਜ਼ਿੰਮੇਵਾਰੀ

0
4

ਅੰਮ੍ਰਿਤਸਰ ਦੇ ਬਟਾਲਾ ਰੋਡ ‘ਤੇ ਦੇਰ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਰੈਸਟੋਰੈਂਟ ਮਾਲਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਦੋ ਨੌਜਵਾਨ ਮੋਟਰਸਾਈਕਲ ‘ਤੇ ਆਏ,ਜਿਨ੍ਹਾਂ ‘ਚੋਂ ਇੱਕ ਬਾਹਰ ਖੜਾ ਰਿਹਾ ਤੇ ਦੂਜੇ  ਨੇ ਰੈਸਟੋਰੈਂਟ ਦੇ ਅੰਦਰ ਜਾ ਕੇ ਪਹਿਲਾਂ ਪਾਣੀ ਦੀ ਬੋਤਲ ਮੰਗੀ ਅਤੇ ਫਿਰ ਰੈਸਟੋਰੈਂਟ ਮਾਲਕ ਆਸ਼ੂਤੋਸ਼ ’ਤੇ ਅੰਦਾਧੁੰਦ ਗੋਲੀਆਂ ਚਲਾ ਦਿੱਤੀਆਂ। ਜਿਨ੍ਹਾਂ ਵਿਚੋਂ ਤਿੰਨ ਗੋਲੀਆਂ ਆਸ਼ੂਤੋਸ਼ ਦੇ ਲੱਗੀਆਂ। ਉਸ ਨੂੰ ਤੁਰੰਤ ਇਕ ਨਿੱਜੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਉਧਰ ਘਟਨਾ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।
ਥਾਣਾ ਮੋਹਕਮਪੁਰਾ ਦੀ ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ‘ਚ ਜੁਟ ਗਈ। ਰੈਸਟੋਰੈਂਟ ਵਿੱਚੋਂ ਮਿਲੀ ਸੀਸੀਟੀਵੀ ਫੁਟੇਜ ਕਬਜ਼ੇ ‘ਚ ਲੈ ਲਈ ਗਈ ਹੈ। ਏਸੀਪੀ ਡਾ. ਸ਼ੀਤਲ ਸਿੰਘ ਨੇ ਦੱਸਿਆ ਕਿ ਮਾਮਲਾ ਕਾਫੀ ਗੰਭੀਰ ਹੈ ਅਤੇ ਪਹਿਲੀ ਜਾਂਚ ਵਿੱਚ ਪਤਾ ਲੱਗ ਰਿਹਾ ਹੈ ਕਿ ਇਸਦੇ ਪਿੱਛੇ ਬਿੱਲ ਦੇ ਲੈਣ-ਦੇਣ ਜਾਂ ਫਿਰੋਤੀ ਦੀ ਕੋਸ਼ਿਸ਼ ਹੋ ਸਕਦੀ ਹੈ।
ਦੂਜੇ ਪਾਸੇ ਲਾਰੈਂਸ ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ ਰਾਹੀਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਪੁਲਿਸ ਨੇ ਕਿਹਾ ਹੈ ਕਿ ਮਾਮਲੇ ਦੀ ਪੂਰੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਜ਼ਿੰਮੇਵਾਰਾਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿਵਾਈ ਜਾਵੇਗੀ।

LEAVE A REPLY

Please enter your comment!
Please enter your name here