ਪੰਜਾਬ ਅੰਮ੍ਰਿਤਸਰ ‘ਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਪ੍ਰੈੱਸ ਕਾਨਫਰੰਸ; ਕੇਂਦਰ ’ਤੇ ਮੁਸੀਬਤ ਸਮੇਂ ਪੰਜਾਬੀਆਂ ਅਣਗੌਲਣ ਦੇ ਲਾਏ ਇਲਜ਼ਾਮ By admin - September 1, 2025 0 5 Facebook Twitter Pinterest WhatsApp ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਕੇਂਦਰ ਸਰਕਾਰ ਨੂੰ ਘੇਰਿਆ ਐ। ਪ੍ਰੈੱਸ ਕਾਨਫਰੰਸ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਹਰਭਜਨ ਸਿੰਘ ਈਟੀਓ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ। ਆਪ ਆਗੂਆਂ ਨੇ ਕਿਹਾ ਕਿ ਭਾਰੀ ਬਰਸਾਤਾਂ ਦੇ ਚਲਦਿਆਂ ਪੰਜਾਬ ਵਾਸੀਆਂ ਨੂੰ ਭਾਰੀ ਤਬਾਹੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਕੇਂਦਰ ਦੀ ਭਾਜਪਾ ਸਰਕਾਰ ਚੁੱਪਚਾਪ ਤਮਾਸ਼ਾ ਵੇਖ ਰਹੀ ਐ। ਉਨ੍ਹਾਂ ਕਿਹਾ ਕਿ ਭਾਵੇਂ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਰਾਹਤ ਕਾਰਜਾਂ ਵਿਚ ਜੁੱਟੀ ਹੋਈ ਐ ਪਰ ਔਖੇ ਵੇਲੇ ਕੇਂਦਰ ਸਰਕਾਰ ਦਾ ਅਜਿਹਾ ਵਿਵਹਾਰ ਦੁਖਦਾਈ ਐ। ਉਨ੍ਹਾਂ ਨੇ ਪੰਜਾਬ ਭਾਜਪਾ ਆਗੂਆਂ ਦੇ ਆਗੂਆਂ ਨੂੰ ਕੇਂਦਰ ਸਰਕਾਰ ਤੇ ਪੰਜਾਬੀਆਂ ਦੀ ਮਦਦ ਲਈ ਦਬਾਅ ਬਣਾਉਣ ਦੀ ਅਪੀਲ ਕੀਤੀ ਐ। ਉਨ੍ਹਾਂ ਨੇ ਅੰਕੜੇ ਸਾਹਮਣੇ ਰੱਖਦਿਆਂ ਦੱਸਿਆ ਕਿ ਜੀਐਸਟੀ ਲਾਗੂ ਹੋਣ ਤੋਂ ਬਾਅਦ ਪੰਜਾਬ ਨੂੰ ਤਕਰੀਬਨ 50 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਪਿਛਲੇ ਤਿੰਨ ਸਾਲਾਂ ਦਾ 8 ਹਜ਼ਾਰ ਕਰੋੜ ਰੁਪਏ ਮੁਆਵਜ਼ਾ ਵੀ ਕੇਂਦਰ ਸਰਕਾਰ ਨੇ ਰੋਕਿਆ ਹੋਇਆ ਹੈ। ਇੱਥੋਂ ਤੱਕ ਕਿ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਅਧੀਨ ਮਿਲਣ ਵਾਲੇ 828 ਕਰੋੜ ਰੁਪਏ ਵੀ ਰੱਦ ਕਰ ਦਿੱਤੇ ਗਏ ਹਨ। ਆਪ ਆਗੂਆਂ ਨੇ ਕਿਹਾ ਕਿ ਅੱਜ ਜਦੋਂ ਪੰਜਾਬ ਦੇ ਹਜ਼ਾਰ ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਹੇਠ ਹਨ। ਲੱਖਾਂ ਏਕੜ ਖੇਤੀਬਾੜੀ ਦੀ ਜ਼ਮੀਨ ਬਰਬਾਦ ਹੋ ਗਈ ਹੈ, ਲੋਕਾਂ ਦੇ ਘਰ ਤੇ ਪਸ਼ੂ ਨਸ਼ਟ ਹੋ ਰਹੇ ਹਨ, ਉੱਥੇ ਕੇਂਦਰ ਸਰਕਾਰ ਵੱਲੋਂ ਇੱਕ ਹਮਦਰਦੀ ਭਰਿਆ ਬਿਆਨ ਵੀ ਸਾਹਮਣੇ ਨਹੀਂ ਆਇਆ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕੇਂਦਰ ਵੱਲੋਂ ਪ੍ਰਤੀ ਏਕੜ ਸਿਰਫ਼ 6800 ਰੁਪਏ ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਜੋ ਕਿ ਕਿਸਾਨਾਂ ਦੇ ਘਾਟੇ ਦੇ ਮੁਕਾਬਲੇ ਇਕ “ਉੱਠ ਦੇ ਮੂੰਹ ਵਿੱਚ ਜੀਰੇ” ਵਰਗਾ ਹੈ। ਇਸ ਰਕਮ ਨੂੰ ਘੱਟੋ-ਘੱਟ ਤਿਗੁਣਾ ਕਰਨ ਦੀ ਲੋੜ ਹੈ। ਘਰਾਂ ਦੇ ਨੁਕਸਾਨ, ਜਾਨੀ ਨੁਕਸਾਨ ਅਤੇ ਹੋਰ ਸਾਰੇ ਮੁਆਵਜ਼ਿਆਂ ਦੀ ਰਕਮ ਵੀ ਦੋਗੁਣੀ ਕੀਤੀ ਜਾਣੀ ਚਾਹੀਦੀ ਹੈ। ਆਪ ਆਗੂਆਂ ਨੇ ਦਾਅਵਾ ਕੀਤਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਲਈ ਅੱਗੇ ਰਹਿ ਕੇ ਲੜਾਈਆਂ ਲੜੀਆਂ ਹਨ, ਚਾਹੇ ਆਜ਼ਾਦੀ ਦੀ ਲੜਾਈ ਹੋਵੇ ਜਾਂ ਗ੍ਰੀਨ ਰਿਵੋਲੂਸ਼ਨ ਪਰ ਅੱਜ ਜਦੋਂ ਪੰਜਾਬ ‘ਤੇ ਕੁਦਰਤੀ ਆਫ਼ਤ ਆਈ ਹੈ, ਕੇਂਦਰ ਸਰਕਾਰ ਚੁੱਪ ਬੈਠੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਇਸ ਸਥਿਤੀ ਨੂੰ ਰਾਸ਼ਟਰੀ ਆਫ਼ਤ ਘੋਸ਼ਿਤ ਕੀਤਾ ਜਾਵੇ ਅਤੇ ਪੰਜਾਬ ਨੂੰ ਉਸੇ ਲੈਵਲ ਦੀ ਸਹਾਇਤਾ ਦਿੱਤੀ ਜਾਵੇ ਜਿਸ ਤਰ੍ਹਾਂ ਹੋਰ ਰਾਜਾਂ ਨੂੰ ਮਿਲ ਰਹੀ ਹੈ। ਆਖ਼ਿਰ ‘ਚ, ਅਮਨ ਅਰੋੜਾ ਨੇ ਬੀਜੇਪੀ ਦੇ ਪੰਜਾਬੀ ਆਗੂਆਂ ਨੂੰ ਵੀ ਲਲਕਾਰਿਆ ਕਿ ਉਹ ਸਿਰਫ਼ ਫੋਟੋਸ਼ੂਟ ਕਰਨ ਦੀ ਬਜਾਏ ਕੇਂਦਰ ਸਰਕਾਰ ਨੂੰ ਮਜਬੂਰ ਕਰਨ ਕਿ ਉਹ ਪੰਜਾਬ ਦੀ ਮਦਦ ਲਈ ਅੱਗੇ ਆਏ।