ਤਰਨ ਤਾਰਨ ਅਧੀਨ ਆਉਂਦੇ ਹਲਕਾ ਖਡੂਰ ਸਾਹਿਬ ਦੇ ਪਿੰਡ ਧੂੰਦਾਂ ਵਿਖੇ ਬਿਆਸ ਦਰਿਆ ਨੇ ਭਾਰੀ ਤਬਾਹੀ ਕੀਤੀ ਐ। ਇੱਥੇ ਹਜ਼ਾਰਾ ਏਕੜ ਫਸਲਾਂ ਬਰਬਾਦ ਹੋਣ ਦੇ ਨਾਲ ਨਾਲ ਪਾਣੀ ਲੋਕਾਂ ਦੇ ਘਰਾਂ ਅੰਦਰ ਦਾਖਲ ਹੋ ਗਿਆ ਐ, ਜਿਸ ਦੇ ਚਲਦਿਆਂ ਪਿੰਡ ਵਾਸੀਆਂ ਨੇ ਮਦਦ ਲਈ ਗੁਹਾਰ ਲਗਾਈ ਐ। ਪਿੰਡ ਵਾਸੀਆਂ ਦਾ ਇਲਜ਼ਾਮ ਐ ਕਿ ਉਨ੍ਹਾਂ ਦਾ ਕਾਫੀ ਜ਼ਿਆਦਾ ਨੁਕਸਾਨ ਹੋ ਚੁੱਕਾ ਐ ਪਰ ਅਜੇ ਤਕ ਕੋਈ ਵੀ ਉਨ੍ਹਾਂ ਦੀ ਸਾਰ ਲੈਣ ਨਹੀਂ ਪਹੁੰਚਿਆ। ਲੋਕਾਂ ਦਾ ਕਹਿਣਾ ਐ ਕਿ ਸਰਕਾਰ ਦੇ ਮੰਤਰੀ ਕੇਵਲ ਫੋਟੋਆਂ ਖਿਚਵਾਉਣ ਤਕ ਸੀਮਤ ਨੇ ਅਤੇ ਲੋਕਾਂ ਦੀ ਬਣਦੀ ਸਹਾਇਤਾ ਲਈ ਕੋਈ ਵੀ ਅੱਗੇ ਨਹੀਂ ਆ ਰਿਹਾ। ਪਿੰਡ ਵਾਸੀਆਂ ਨੇ ਸਰਕਾਰ ਅਤੇ ਸਮਾਜ ਸੇਵੀਆਂ ਅੱਗੇ ਮਦਦ ਦੀ ਅਪੀਲ ਕੀਤੀ ਐ।