ਪੰਜਾਬ ਗੁ. ਸ੍ਰੀ ਕਰਤਾਰਪੁਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼; ਹੜ੍ਹਾਂ ਤੋਂ ਬਾਅਦ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਦੀ ਸੇਵਾ ਸ਼ੁਰੂ By admin - September 2, 2025 0 2 Facebook Twitter Pinterest WhatsApp ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਪਿਛਲੇ ਦਿਨੀਂ ਆਏ ਭਾਰੀ ਹੜ੍ਹਾਂ ਕਾਰਨ ਹਾਲਾਤ ਖਰਾਬ ਹੋ ਗਏ ਸੀ ਪਰ ਹੁਣ ਗੁਰਦੁਆਰਾ ਸਾਹਿਬ ਕੰਪਲੈਕਸ ਦੇ ਆਲੇ ਦੁਆਲੇ ਪਾਣੀ ਦਾ ਪੱਧਰ ਘਟਣ ਤੋਂ ਬਾਅਦ ਗੁਰਦੁਆਰਾ ਸਾਹਿਬ ਵਿਖੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਮੁੜ ਪ੍ਰਕਾਸ਼ ਕਰ ਦਿੱਤਾ ਗਿਆ ਐ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਵਿਖੇ ਦੂਸਰੀ ਮੰਜ਼ਿਲ ’ਤੇ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੇ ਸੁਖ ਆਸਨ ਅਸਥਾਨ ਤੋਂ ਕੁਝ ਦਿਨਾਂ ਬਾਅਦ ਅੱਜ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਕਰਨ ਲਈ ਸੇਵਾ ਸੰਭਾਲ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਗੋਬਿੰਦ ਸਿੰਘ ਤੇ ਉਥੋਂ ਦੀਆਂ ਸੰਗਤਾਂ ਵੱਲੋਂ ਨਿਭਾਈ ਗਈ ਐ।