ਰਾਵੀ ਦਰਿਆ ਦੇ ਪਾਣੀ ’ਚ ਡੁੱਬਣ ਨਾਲ ਮੌਤ; ਚਾਰ ਦਿਨ ਬਾਅਦ ਮਿਲੀ ਬਜ਼ੁਰਗ ਦੀ ਲਾਸ਼; ਮ੍ਰਿਤਕ ਪਰਿਵਾਰ ਵੱਲੋਂ ਮੁਆਵਜ਼ੇ ਦੀ ਮੰਗ

0
3

ਅਮ੍ਰਿਤਸਰ ਦੇ ਅਜਨਾਲਾ ਹਲਕੇ ਦੇ ਪਿੰਡ ਮਾਛੀਵਾਹਲਾ ਵਿੱਚ ਰਾਵੀ ਦਰਿਆ ਦੇ ਪਾਣੀ ਦੀ ਲਪੇਟ ਵਿਚ ਆਉਣ ਕਾਰਨ ਇਕ ਬਜ਼ੁਰਗ ਦੀ ਮੌਤ ਹੋਣ ਦੀ ਖਬਰ ਐ। ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਨਾਮ ਦਾ ਬਜ਼ੁਰਗ ਪਾਣੀ ਦੇ ਤੇਜ ਵਹਾਅ ਵਿਚ ਰੁੜ ਗਿਆ ਸੀ, ਜਿਸ ਦੀ ਭਾਲ ਕੀਤੀ ਜਾ ਰਹੀ ਸੀ, ਜਿਸ ਦੀ ਲਾਸ਼ ਬਰਾਮਦ ਹੋ ਗਈ ਐ। ਘਟਨਾ ਤੋਂ ਬਾਅਦ ਮ੍ਰਿਤਕ ਦੇ ਪਿੰਡ ਵਿਚ ਸੋਗ ਦੀ ਲਹਾਰ ਐ। ਮ੍ਰਿਤਕ ਪਰਮਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਵੀ ਦਰਿਆ ਦੇ ਵਧਦੇ ਪਾਣੀ ਨੇ ਨਾ ਸਿਰਫ਼ ਉਹਨਾਂ ਦੀ ਜਾਨ ਲਈ, ਸਗੋਂ ਘਰ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਪਰਿਵਾਰ ਨੇ ਪੰਜਾਬ ਸਰਕਾਰ ਕੋਲੋਂ ਬਣਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਐ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨਿਰਮਲਜੀਤ ਸਿੰਘ ਨੇ ਕਿਹਾ ਕਿ ਬਜ਼ੁਰਗ ਦੀ ਲਾਸ਼ ਮਿਲ ਚੁੱਕੀ ਹੈ ਅਤੇ ਉਸਨੂੰ ਪੋਸਟਮਾਰਟਮ ਲਈ ਅੰਮ੍ਰਿਤਸਰ ਦੇ ਸਿਵਿਲ ਹਸਪਤਾਲ ਭੇਜਿਆ ਗਿਆ ਹੈ। ਰਿਪੋਰਟ ਆਉਣ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਦੱਸਣਯੋਗ ਐ ਕਿ ਰਾਵੀ ਦਰਿਆ ਵਿੱਚ ਵਧ ਰਹੇ ਪਾਣੀ ਨੇ ਆਲੇ ਦੁਆਲੇ ਦੇ ਕਈ ਪਿੰਡਾਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਲੋਕਾਂ ਨੂੰ ਘਰ-ਬਾਰ ਛੱਡ ਕੇ ਸੁਰੱਖਿਅਤ ਥਾਵਾਂ ਵੱਲ ਜਾਣਾ ਪੈ ਰਿਹਾ ਹੈ। ਘਟਨਾ ਤੋਂ ਬਾਦ ਲੋਕਾਂ ਅੰਦਰ ਦਹਿਸ਼ਤ ਪਾਈ ਜਾ ਰਹੀ ਐ।

LEAVE A REPLY

Please enter your comment!
Please enter your name here