ਪੰਜਾਬ ਜਲੰਧਰ ਡਿਪਟੀ ਕਮਿਸ਼ਨਰ ਵੱਲੋਂ ਐਡਵਾਇਜ਼ਰੀ ਜਾਰੀ; ਸਤਲੁਜ ਨੇੜਲੇ ਇਲਾਕੇ ਖਾਲੀ ਕਰਨ ਦੇ ਹੁਕਮ By admin - September 2, 2025 0 2 Facebook Twitter Pinterest WhatsApp ਸਤਲੁਜ ਦਰਿਆ ਵਿਚ ਪਾਣੀ ਦੇ ਵਧਦੇ ਪੱਧਰ ਨੂੰ ਲੈ ਕੇ ਡਿਪਟੀ ਕਮਿਸ਼ਨਰ ਜਲੰਧਰ ਨੇ ਐਡਵਾਇਜਰੀ ਜਾਰੀ ਕੀਤੀ ਐ। ਡਿਪਟੀ ਕਮਿਸ਼ਨਰ ਨੇ ਹੜ੍ਹਾਂ ਦੀ ਮਾਰ ਹੇਠ ਆਉਣ ਵਾਲੇ ਸੰਭਾਵਿਤ ਇਲਾਕਿਆਂ ਨੂੰ ਖਾਲੀ ਕਰਨ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਰੋਪੜ ਹੈਂਡ ਵਰਕਸ ਤੋਂ ਪਾਣੀ ਛੱਡਣ ਤੋਂ ਬਾਅਦ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਖ਼ਤਰਾ ਪੈਦਾ ਹੋ ਸਕਦਾ ਹੈ, ਇਸ ਲਈ ਲੋਕਾਂ ਨੂੰ ਸੁਰੱਖਿਆ ਥਾਵਾਂ ਤੇ ਜਾਣ ਦੀ ਸਲਾਹ ਦਿੱਤੀ ਗਈ ਐ। ਇਨ੍ਹਾਂ ਹੁਕਮਾਂ ਤੋਂ ਬਾਅਦ ਫਿਲੌਰ ਪੁਲਿਸ ਨੇ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਵਿਚੋਂ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ ਐ। ਮੌਕੇ ‘ਤੇ ਮੌਜੂਦ ਥਾਣਾ ਇੰਚਾਰਜ ਭੂਸ਼ਣ ਕੁਮਾਰ ਨੇ ਦੱਸਿਆ ਕਿ ਸਤਲੁਜ ਦਰਿਆ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਡੈਮ ਦੇ ਅੰਦਰ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਮਦਦ ਕਰ ਰਹੇ ਲੋਕਾਂ ਨਾਲ ਵੀ ਗੱਲਬਾਤ ਚੱਲ ਰਹੀ ਹੈ, ਜਿਨ੍ਹਾਂ ਨੂੰ ਰਾਸ਼ਨ ਦੀ ਲੋੜ ਹੈ, ਉਨ੍ਹਾਂ ਨੂੰ ਵੀ ਰਾਸ਼ਨ ਦਿੱਤਾ ਜਾ ਰਿਹਾ ਹੈ।