
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਮੰਡ ਖੇਤਰ ਸੁਲਤਾਨਪੁਰ ਲੋਧੀ ਦੇ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਵੱਲੋਂ ਪ੍ਰਭਾਵਿਤ ਲੋਕਾਂ ਦੇ ਘਰ ਤੱਕ ਪਹੁੰਚ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਤੇ ਉਹਨਾਂ ਨੂੰ ਹੱਲ ਕਰਾਉਣ ਦਾ ਭਰੋਸਾ ਦਵਾਇਆ ਗਿਆ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਹੜ ਪ੍ਰਭਾਵਿਤ ਲੋਕਾਂ ਦੀ ਮਦਦ ਦੇ ਵਿੱਚ ਡਟੇ ਹੋਏ ਹਨ। ਉੱਥੇ ਹੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਲੋਕਾਂ ਦੀ ਹਰ ਸੰਭਵ ਸਹਾਇਤਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਾਰ ਵਾਰ ਆਉਂਦੇ ਹੜ੍ਹਾਂ ਤੋਂ ਛੁਟਕਾਰਾ ਦਿਵਾਉਣ ਲਈ ਢੁਕਵੇਂ ਕਦਮ ਚੁੱਕੇ ਜਾਣਗੇ।


