ਪੰਜਾਬ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਪਹੁੰਚੇ ਰਾਜਪਾਲ ਕਟਾਰੀਆ; ਸਥਿਤੀ ਦਾ ਲਿਆ ਜਾਇਜ਼ਾ; ਕੇਂਦਰ ਦੀ ਮਦਦ ਨਾਲ ਹਰ ਸੰਭਵ ਸਹਾਇਤਾ ਦਾ ਭਰੋਸਾ By admin - September 3, 2025 0 4 Facebook Twitter Pinterest WhatsApp ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਪਹੁੰਚੇ ਜਿੱਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਹ ਕਰਤਾਰਪੁਰ ਕੋਰੀਡੋਰ ਵਿਖੇ ਗਏ ਅਤੇ ਨੇੜਲੇ ਇਲਾਕਿਆਂ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਮੁਲਾਕਾਤ ਕਰ ਕੇ ਔਕੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸਾਰੀ ਸਥਿਤੀ ਬਾਰੇ ਸਹੀ ਜਾਣਕਾਰੀ ਇਕੱਤਰ ਕਰਨ ਲਈ ਸੜਕੀ ਰਸਤੇ ਆਏ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਕੀਮਤੀ ਜਾਨਾਂ ਜਾਣ ਦੇ ਨਾਲ ਨਾਲ ਫਸਲਾਂ ਅਤੇ ਪਸ਼ੂ ਧੰਨ ਦਾ ਵੀ ਭਫਾਰੀ ਨੁਕਸਾਨ ਹੋਇਆ ਐ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਔਖੇ ਵੇਲੇ ਪੰਜਾਬ ਨਾਲ ਖੜ੍ਹੀ ਐ ਅਤੇ ਪਾਣੀ ਦਾ ਪੱਧਰ ਘਟਣ ਬਾਅਦ ਨੁਕਸਾਨ ਦਾ ਅਨੁਮਾਨ ਲਗਾ ਕੇ ਬਣਦੀ ਮਦਦ ਵੀ ਕੀਤੀ ਜਾਵੇਗੀ।