ਪੰਜਾਬ ਮਾਨਸਾ ਨਗਰ ਕੌਂਸਲ ਖਿਲਾਫ਼ ਲੋਕਾਂ ਦਾ ਪ੍ਰਦਰਸ਼ਨ; ਸੀਵਰੇਜ ਦੇ ਪਾਣੀ ਤੋਂ ਪ੍ਰੇਸ਼ਾਨ ਹੋ ਕੇ ਕੀਤੀ ਨਾਅਰੇਬਾਜ਼ੀ By admin - September 3, 2025 0 19 Facebook Twitter Pinterest WhatsApp ਮਾਨਸਾ ਸ਼ਹਿਰ ਅੰਦਰ ਬਾਰਿਸ਼ ਤੋਂ ਬਾਅਦ ਸੀਵਰੇਜ ਦਾ ਗੰਦੇ ਪਾਣੀ ਭਰ ਗਿਆ ਐ, ਜਿਸ ਤੋਂ ਪ੍ਰੇਸ਼ਾਨ ਹੋਏ ਲੋਕਾਂ ਨੇ ਨਗਰ ਨਿਗਮ ਤੇ ਸੀਵਰੇਜ ਬੋਰਡ ਖਿਲਾਫ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਦੇ ਨਾਲ ਜੂਝ ਰਹੇ ਹਨ ਪਰ ਨਗਰ ਕੌਂਸਲ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ। ਹੁਣ ਜਦੋਂ ਪੰਜਾਬ ਅੰਦਰ ਭਾਰੀ ਬਰਸਾਤਾਂ ਹੋ ਰਹੀਆਂ ਨੇ ਤਾਂ ਹਾਲਾਤ ਹੋਰ ਵਿਗੜ ਗਏ ਨੇ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ ਐ। ਲੋਕਾਂ ਨੇ ਸਰਕਾਰ ਤੋਂ ਇਸ ਸਮੱਸਿਆ ਵੱਲ ਛੇਤੀ ਧਿਆਨ ਦੇਣ ਦੀ ਮੰਗ ਕੀਤੀ ਐ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਇਸੇ ਤਰ੍ਹਾਂ ਦੇ ਹਾਲਾਤ ਨੇ ਸੜਕਾਂ ਅਤੇ ਗਲੀਆਂ ਦੇ ਵਿੱਚ ਗੰਦਾ ਪਾਣੀ ਭਰਿਆ ਹੋਇਆ ਹੈ। ਨਗਰ ਕੌਂਸਲ ਅਤੇ ਸੀਵਰੇਜ ਬੋਰਡ ਦਾ ਗੰਦੇ ਪਾਣੀ ਦੀ ਨਿਕਾਸੀ ਕਰਨ ਦੇ ਵੱਲ ਕੋਈ ਵੀ ਧਿਆਨ ਨਹੀਂ। ਇਸ ਮੌਕੇ ਪਹੁੰਚੇ ਸਾਬਕਾ ਵਿਧਾਇਕਾਂ ਨਾਜਰ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਮਾਨਸਾ ਸ਼ਹਿਰ ਦੇ ਹਾਲਾਤ ਜਿਉਂ ਦੀ ਤਿਉਂ ਨੇ ਅਤੇ ਸ਼ਹਿਰ ਦੇ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੇ ਲਈ ਕੋਈ ਵੀ ਪ੍ਰਬੰਧ ਨਹੀਂ ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਰੋਜਾਨਾ ਹੀ ਧਰਨੇ ਪ੍ਰਦਰਸ਼ਨ ਕਰਨ ਦੇ ਲਈ ਮਜਬੂਰ ਹੋਣਾ ਪੈਂਦਾ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ ਲੰਬਾ ਸਮਾਂ ਧਰਨਾ ਪ੍ਰਦਰਸ਼ਨ ਕੀਤਾ ਗਿਆ ਪਰ ਅੱਜ ਵੀ ਸ਼ਹਿਰ ਦੀ ਹਰ ਗਲੀ ਸੜਕ ਦੇ ਉੱਪਰ ਲੋਕਾਂ ਦੇ ਕੋਲ ਸਿਵਾਏ ਧਰਨਾ ਪ੍ਰਦਰਸ਼ਨ ਕਰਨ ਤੋਂ ਕੋਈ ਵੀ ਹੱਲ ਨਹੀਂ। ਉਹਨਾਂ ਪੰਜਾਬ ਸਰਕਾਰ ਨੂੰ ਸੀਵਰੇਜ ਦੀ ਸਮੱਸਿਆ ਦਾ ਛੇਤੀ ਹੱਲ ਦੀ ਮੰਗ ਕੀਤੀ ਤਾਂ ਜੋ ਸ਼ਹਿਰ ਦੇ ਲੋਕਾਂ ਨੂੰ ਇਸ ਸਮੱਸਿਆ ਤੋਂ ਰਾਹਤ ਮਿਲ ਸਕੇ।