ਅੰਮ੍ਰਿਤਸਰ ਦੇ ਚਵਿੰਡਾ ਦੇਵੀ ਵਿਖੇ ਡਿੱਗੀ ਤਿੰਨ ਘਰਾਂ ਦੀ ਛੱਤ; ਪਰਿਵਾਰ ਨੇ ਸਰਕਾਰ ਅੱਗੇ ਮਦਦ ਲਈ ਗੁਹਾਰ

0
19

 

ਅੰਮ੍ਰਿਤਸਰ ਦੇ ਕਸਬਾ ਚਵਿੰਡਾ ਦੇਵੀ ਇਲਾਕੇ ਅੰਦਰ ਤੇਜ਼ ਮੀਂਹ ਦੇ ਚਲਦਿਆਂ ਤਿੰਨ ਘਰਾਂ ਦੀਆਂ ਛੱਤਾਂ ਡਿੱਗਣ ਦੀ ਖਬਰ ਸਾਹਮਣੇ ਆਈ ਐ। ਪੀੜਤ ਪਰਿਵਾਰਾਂ ਨੇ ਸਮਾਜ ਸੇਵੀਆਂ ਤੇ ਸਰਕਾਰ ਅੱਗੇ ਮਦਦ ਲਈ ਗੁਹਾਰ ਲਗਾਈ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਰਜੇਸ਼ ਭੰਡਾਰੀ ਨੇ ਦੱਸਿਆ ਕਿ ਜਿਹੜੇ ਘਰਾਂ ਦੀਆਂ ਛੱਤਾਂ ਡਿੱਗੀਆਂ ਨੇ, ਉਹ ਗਰੀਬ ਪਰਿਵਾਰਾਂ ਨਾਲ ਸਬੰਧਤ ਹਨ। ਉਨ੍ਹਾਂ ਸਰਕਾਰ ਤੋ ਪੀੜਤ ਪਰਿਵਾਰਾਂ ਦੀ ਆਰਥਿਕ ਮਦਦ ਦੀ ਅਪੀਲ ਕੀਤੀ ਐ ਤਾਂ ਜੋ ਉਹ ਆਪਣੇ ਘਰਾਂ ਦੀਆਂ ਦੁਬਾਰਾ ਛੱਤਾਂ ਪਾ ਸਕਣ।

LEAVE A REPLY

Please enter your comment!
Please enter your name here