ਗੁਰਦਾਸਪੁਰ ਦੇ ਪਿੰਡ ਬਲੱਗਣ ਵਾਸੀ ਨੌਜਵਾਨ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਪੁੱਤਰ ਹਰਬੰਸ ਸਿੰਘ ਉਮਰ 35 ਸਾਲ ਵਜੋਂ ਹੋਈ ਐ। ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਹੜ੍ਹਾਂ ਕਾਰਨ ਫਸਲ ਬਰਬਾਤ ਹੋਣ ਤੋਂ ਪ੍ਰੇਸ਼ਾਨ ਸੀ। ਜਿਸ ਦੇ ਚਲਦਿਆਂ ਉਸ ਨੂੰ ਬੀਤੇ ਦਿਨ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਸਰਕਾਰ ਤੋਂ ਪੀੜਤ ਪਰਿਵਾਰ ਦੀ ਮਦਦ ਦੀ ਮੰਗ ਕੀਤੀ ਐ।
ਦੱਸਣਯੋਗ ਐ ਕਿ ਪਿਛਲੇ ਕਈ ਦਿਨਾਂ ਤੋਂ ਪੂਰਾ ਪਾਣੀ ਪਾਣੀ ਦੀ ਲਪੇਟ ਵਿਚ ਆਇਆ ਹੋਇਆ ਐ। ਪਿੰਡ ਦੀਆਂ ਜ਼ਿਆਦਾਤਰ ਜ਼ਮੀਨਾਂ ਪਾਣੀ ਦੀ ਮਾਰ ਹੇਠ ਆ ਚੁੱਕਿਆ ਐ ਅਤੇ ਸਾਰੀਆਂ ਫਸਲਾਂ ਬਰਬਾਦ ਹੋ ਚੁੱਕੀਆਂ ਨੇ। ਪਿੰਡ ਵਾਸੀਆਂ ਨੇ ਸਰਕਾਰ ਤੋਂ ਪੀੜਤ ਕਿਸਾਨਾਂ ਦੀ ਬਾਂਹ ਫੜ੍ਹਣ ਦੀ ਮੰਗ ਕੀਤੀ ਐ ਤਾਂ ਜੋ ਆਉਂਦੇ ਦਿਨਾਂ ਦੌਰਾਨ ਅਜਿਹੇ ਹਾਦਸੇ ਹੋਰ ਨਾ ਵਾਪਰ ਸਕਣ।