ਜਲੰਧਰ ਦੇ ਕੈਂਟ ਇਲਾਕੇ ’ਚ ਚਿੱਟੀ ਵੇਈਂ ਦੀ ਮਾਰ; ਓਵਰਫਲੋਅ ਹੋ ਕੇ ਲੋਕਾਂ ਦੇ ਘਰਾਂ ਅੰਦਰ ਵੜਿਆ ਪਾਣੀ

0
4

 

ਜਲੰਧਰ ਦੇ ਕੈਂਟ ਇਲਾਕੇ ਦੇ ਪਿੰਡ ਕੁੱਕੜ ਵਿੱਚ ਚਿੱਟੀ ਵੇਈਂ ਓਵਰਫਲੋਅ ਹੋਣ ਕਾਰਨ ਪਾਣੀ ਲੋਕਾਂ ਦੇ ਘਰਾਂ ਅੰਦਰ ਦਾਖਲ ਹੋ ਗਿਆ ਐ। ਇਸ ਕਾਰਨ ਜਿੱਥੇ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋਣ ਦਾ ਖਤਰਾ ਪੈਂਦਾ ਹੋ ਗਿਆ ਐ, ਉੱਥੇ ਹੀ ਪਾਣੀ ਘਰਾਂ ਅੰਦਰ ਦਾਖਲ ਹੋਣ ਕਰਨ ਲੋਕਾ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਐ।  ਪਿੰਡ ਵਾਸੀਆਂ ਅਨੁਸਾਰ ਕਰੋੜਾਂ ਰੁਪਏ ਦੀ ਫਸਲ ਬਰਬਾਦ ਹੋ ਗਈ ਹੈ। ਇਸ ਪਿੰਡ ਵਿੱਚ ਘੱਟੋ-ਘੱਟ 10 ਫੁੱਟ ਪਾਣੀ ਦਾਖਲ ਹੋ ਗਿਆ ਹੈ, ਹਾਲਾਂਕਿ ਇਹ ਧਿਆਨਦੇਣ ਯੋਗ ਹੈ ਕਿ ਹੁਣ ਤੱਕ ਪਿੰਡ ਦੇ ਅੰਦਰੂਨੀ ਹਿੱਸੇ ਵਿੱਚ ਪਾਣੀ ਨਹੀਂ ਹੈ, ਪਰ ਜੇਕਰ ਆਉਣ ਵਾਲੇ ਦਿਨਾਂ ਵਿੱਚ ਪਾਣੀ ਦਾ ਪੱਧਰ ਵਧਦਾ ਹੈ, ਤਾਂ ਪਿੰਡ ਵਿੱਚ ਬਣੇ ਘਰਾਂ ਨੂੰ ਹੜ੍ਹ ਆਉਣ ਵਿੱਚ ਜ਼ਿਆਦਾ ਦੇਰ ਨਹੀਂ ਲੱਗੇਗੀ।
ਪਿੰਡ ਦੇ ਵਸਨੀਕ ਸੁਖਬੀਰ ਨੇ ਕਿਹਾ ਕਿ ਪਿਛਲੇ ਤਿੰਨ-ਚਾਰ ਦਿਨਾਂ ਤੋਂ ਉਨ੍ਹਾਂ ਦੇ ਪਿੰਡ ਵਿੱਚ ਪਾਣੀ ਦਾਖਲ ਹੋ ਰਿਹਾ ਹੈ। ਜਿਸ ਕਾਰਨ ਸਾਰੀਆਂ ਝੋਨੇ ਦੀਆਂ ਫਸਲਾਂ ਤਬਾਹ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਇਕੱਲੇ ਉਨ੍ਹਾਂ ਦੇ ਪਿੰਡ ਵਿੱਚ ਘੱਟੋ-ਘੱਟ ਤਿੰਨ ਤੋਂ ਚਾਰ ਕਰੋੜ ਰੁਪਏ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਹ ਪਾਣੀ ਹਿਮਾਚਲ ਤੋਂ ਸ਼ੁਰੂ ਹੁੰਦਾ ਹੈ ਅਤੇ ਹੁਸ਼ਿਆਰਪੁਰ ਤੋਂ ਇੱਕ ਨਹਿਰ ਰਾਹੀਂ ਹਰੀਕੇ ਪੱਤਣ ਜਾਂਦਾ ਹੈ ਜੋ ਉਨ੍ਹਾਂ ਦੇ ਪਿੰਡ ਵਿੱਚੋਂ ਲੰਘਦੀ ਹੈ।
ਉਨ੍ਹਾਂ ਦੱਸਿਆ ਕਿ ਸਰਕਾਰ ਜਾਂ ਪ੍ਰਸ਼ਾਸਨ ਵੱਲੋਂ ਇੱਥੇ ਪਾਣੀ ਦੇ ਓਵਰਫਲੋਅ ਹੋਣ ਦੀ ਕੋਈ ਚੇਤਾਵਨੀ ਨਹੀਂ ਦਿੱਤੀ ਗਈ ਸੀ। ਪਾਣੀ ਦਾ ਪੱਧਰ ਵਧਦਾ ਦੇਖ ਕੇ ਉਨ੍ਹਾਂ ਨੇ ਖੁਦ ਇਲਾਕੇ ਨੂੰ ਖਾਲੀ ਕਰਵਾਉਣਾ ਸ਼ੁਰੂ ਕਰ ਦਿੱਤਾ, ਫਿਰ ਪਾਣੀ ਹੋਰ ਵਹਿਣ ਲੱਗ ਪਿਆ ਅਤੇ ਬਹੁਤ ਸਾਰੀਆਂ ਫਸਲਾਂ ਤਬਾਹ ਹੋ ਗਈਆਂ ਹਨ। ਸਥਾਨਕ  ਵਾਸੀਆਂ ਨੇ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ ਐ।

LEAVE A REPLY

Please enter your comment!
Please enter your name here