ਕੈਬਨਿਟ ਮੰਤਰੀ ਮੋਹਿੰਦਰ ਭਗਤ ਅੱਜ ਜਲੰਧਰ ਦੇ ਕੁੱਕੜ ਪਿੰਡ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਚਿੱਟੀ ਵੇਈਂ ਦੀ ਮਾਰ ਵਿਚ ਆਏ ਲੋਕਾਂ ਨੂੰ ਰਾਹਤ ਸਮੱਗਰੀ ਵੰਡੀ। ਇਸ ਮੌਕੇ ਉਨ੍ਹਾਂ ਨੇ ਓਵਰਫਲੋਅ ਹੋਈ ਚਿੱਟੀ ਵੇਈਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।
ਪੀੜਤ ਲੋਕਾਂ ਨੂੰ ਹੌਂਸਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਐ ਅਤੇ ਪੰਜਾਬ ਸਰਕਾਰ ਇਸ ਔਖੇ ਵੇਲੇ ਲੋਕਾਂ ਦੇ ਨਾਲ ਖੜ੍ਹੀ ਐ। ਉਨ੍ਹਾਂ ਕਿਹਾ ਕਿ ਅੱਜ ਪ੍ਰਭਾਵਿਤ ਲੋਕਾਂ ਨੂੰ ਵੰਡੀ ਗਈ ਰਾਹਤ ਸਮੱਗਰੀ ਵਿੱਚ ਰਾਸ਼ਨ ਅਤੇ ਤਰਪਾਲ ਦੇ ਨਾਲ-ਨਾਲ ਹੋਰ ਜ਼ਰੂਰੀ ਚੀਜ਼ਾਂ ਵੀ ਸ਼ਾਮਲ ਹਨ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।
ਇਸ ਤੋਂ ਬਾਅਦ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਚਿੱਟੀ ਵੇਈਂ ਅਤੇ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਪਾਣੀ ਦੇ ਵਹਾਅ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਰਾਜਵਿੰਦਰ ਕੌਰ ਥਿਆੜਾ ਵੀ ਉਨ੍ਹਾਂ ਨਾਲ ਮੌਜੂਦ ਸਨ।