ਪੰਜਾਬ ਅੰਮ੍ਰਿਤਸਰ ਏਅਰਪੋਰਟ ’ਤੇ ਪਹੁੰਚੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ; ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਕੇਂਦਰ ਨੂੰ ਭੇਜਣਗੇ ਰਿਪੋਰਟ By admin - September 4, 2025 0 2 Facebook Twitter Pinterest WhatsApp ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੰਮ੍ਰਿਤਸਰ ਏਅਰਪੋਰਟ ’ਤੇ ਪਹੁੰਚੇ, ਜਿੱਥੇ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣਗੇ। ਉਨ੍ਹਾਂ ਨਾਲ਼ ਰਾਸ਼ਟਰੀ ਮਹਾਸਚਿਵ ਤਰੁਣ ਚੁਗ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਅਤੇ ਅੰਮ੍ਰਿਤਸਰ ਦੇਹਾਤੀ ਬੀਜੇਪੀ ਪ੍ਰਧਾਨ ਅਮਰਪਾਲ ਸਿੰਘ ਬੌਨੀ ਵੀ ਮੌਜੂਦ ਰਹੇ। ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੰਮ੍ਰਿਤਸਰ ਏਅਰਪੋਰਟ ਪਹੁੰਚੇ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਰਿਪੋਰਟ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਸੌਂਪੀ। ਪ੍ਰੈਸ ਕਾਨਫਰੰਸ ਦੌਰਾਨ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਭੇਜਿਆ ਹੈ, ਤਾਂ ਜੋ ਹੜ੍ਹ ਪ੍ਰਭਾਵਿਤ ਇਲਾਕਿਆਂ ਬਾਰੇ ਕੇਂਦਰ ਨੂੰ ਵਿਸਥਾਰਤ ਰਿਪੋਰਟ ਭੇਜ ਸਕਣ। ਉਨ੍ਹਾਂ ਕਿਹਾ ਕਿ ਇਹ ਸੰਕਟ ਦੀ ਘੜੀ ਹੈ ਅਤੇ ਪੂਰਾ ਕੇਂਦਰ, ਪੰਜਾਬ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਸਾਡਾ ਮਨੁੱਖਤਾ ਅਤੇ ਸੇਵਾ ਦਾ ਜਜ਼ਬਾ ਸਭ ਤੋਂ ਪਹਿਲਾਂ ਹੈ ਅਤੇ ਹੜ੍ਹ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।