ਪੰਜਾਬ ਮੋਹਾਲੀ ਦੇ ਨਸ਼ਾ ਮੁਕਤੀ ਕੇਂਦਰ ਦਾ ਸਿਹਤ ਮੰਤਰੀ ਵੱਲੋਂ ਦੌਰਾ ਨੌਜਵਾਨਾਂ ਨੂੰ ਨਸ਼ੇ ਛੱਡਣ ਲਈ ਕੀਤਾ ਪ੍ਰੇਰਿਤ By admin - September 5, 2025 0 4 Facebook Twitter Pinterest WhatsApp ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਮੋਹਾਲੀ ਦੇ ਨਸ਼ਾ ਮੁਕਤੀ ਕੇਂਦਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਇਲਾਜ ਕਰਵਾ ਰਹੇ ਨੌਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਨਸ਼ੇ ਛੱਡ ਕੇ ਆਮ ਜ਼ਿੰਦਗੀ ਜਿਊਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੁਦ ਨਸ਼ੇ ਛੱਡਣ ਦੇ ਨਾਲ ਨਾਲ ਦੂਜਿਆਂ ਨੂੰ ਵੀ ਇਸ ਲਈ ਪ੍ਰੇਰਿਤ ਕਰਨਾ ਚਾਹੀਦਾ ਐ। ਉਨ੍ਹਾਂ ਇਲਾਜ ਕਰਵਾ ਰਹੇ ਨੌਜਵਾਨਾਂ ਨੂੰ ਦੂਜਿਆਂ ਲਈ ਰੋਡ ਮਾਡਲ ਬਣਨ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਵੱਲ ਵੇਖ ਕੇ ਹੋਰ ਨੌਜਵਾਨ ਵੀ ਨਸ਼ੇ ਛੱਡਣ ਲਈ ਪ੍ਰੇਰਿਤ ਹੋਣ ਸਕਣ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੰਤਬ ਨੌਜਵਾਨਾਂ ਨੂੰ ਨਸ਼ਾ ਛੜਾਊ ਕੇਂਦਰਾਂ ਵਿੱਚ ਭਰਤੀ ਕਰਵਾ ਨਾ ਜਾਂ ਜੇਲਾਂ ਵਿੱਚ ਬੰਦ ਕਰਵਾਉਣਾ ਨਹੀਂ ਹੈ ਉਹਨਾਂ ਨੂੰ ਨਸ਼ਾ ਚੜਾਊ ਕੇਂਦਰਾਂ ਵਿੱਚ ਤਕਨੀਕੀ ਸਿੱਖਿਆ ਦਿੱਤੀ ਜਾਂਦੀ ਹੈ ਤਾਂ ਜੋ ਉਹ ਬਾਹਰ ਜਾ ਕੇ ਕਾਰੋਬਾਰ ਕਰ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ।