ਪੰਜਾਬ ਆਮ ਆਦਮੀ ਪਾਰਟੀ ਨੇ ਕੇਂਦਰ ਤੋਂ ਮੰਗੇ 60 ਹਜ਼ਾਰ ਕਰੋੜ; ਸਾਂਸਦ ਮਾਲਵਿੰਦਰ ਕੰਗ ਨੇ ਪ੍ਰਧਾਨ ਮੰਤਰੀ ਵੱਲ ਲਿਖੀ ਚਿੱਠੀ By admin - September 5, 2025 0 9 Facebook Twitter Pinterest WhatsApp ਆਮ ਆਦਮੀ ਪਾਰਟੀ ਦੇ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਮੋਦੀ ਵੱਲ ਚਿੱਠੀ ਲਿਖ ਕੇ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ 60 ਹਜ਼ਾਰ ਕਰੋੜ ਪੈਕੇਜ ਦੀ ਮੰਗ ਕੀਤੀ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਮਾਲਵਿੰਦਰ ਕੰਗ ਨੇ ਕਿਹਾ ਕਿ ਪੰਜਾਬ ਹਰ ਔਖੇ ਵੇਲੇ ਦੇਸ਼ ਨਾਲ ਖੜ੍ਹਦਾ ਰਿਹਾ ਐ, ਇਸ ਲਈ ਕੇਂਦਰ ਸਰਕਾਰ ਨੂੰ ਪੰਜਾਬ ਨੂੰ ਹੜ੍ਹਾਂ ਨਾਲ ਨਜਿੱਠਣ ਲਈ ਵਿਸ਼ੇਸ਼ ਰਾਹਤ ਪੈਕੇਜ ਦੇਣਾ ਚਾਹੀਦਾ ਐ। ਉਨ੍ਹਾਂ ਕੇਂਦਰ ਤੋਂ ਫਸਲਾਂ ਦੇ ਮੁਆਵਜੇ ਲਈ 50 ਹਜ਼ਾਰ ਦੇਣ ਦੀ ਮੰਗ ਵੀ ਰੱਖੀ ਐ। ਚਿੱਠੀ ਵਿਚ ਉਨ੍ਹਾਂ ਨੇ ਪੰਜਾਬ ਦੇ ਕੇਂਦਰ ਵੱਲ ਬਕਾਇਆ ਫੰਡਾਂ ਨੂੰ ਵੀ ਛੇਤੀ ਜਾਰੀ ਕਰਨ ਦੀ ਮੰਗ ਰੱਖੀ ਐ। ਉਨ੍ਹਾਂ ਕਿਹਾ ਕਿ ਪਹਾੜਾਂ ਤੋਂ ਆਏ ਪਾਣੀ ਦੀ ਮਾਰ ਪੰਜਾਬੀਆਂ ਨੇ ਆਪਣੇ ਪਿੰਡੇ ਹੰਢਾਇਆ ਐ, ਇਸ ਲਈ ਬਾਕੀ ਸੂਬਿਆਂ ਨੂੰ ਦਿੱਤੇ ਜਾਂਦੇ ਪੈਕੇਜਾਂ ਦੀ ਤਰਜ ਤੇ ਪੰਜਾਬ ਲਈ ਵੀ ਫੌਰੀ ਰਾਹਤ ਦਾ ਐਲਾਨ ਕੀਤਾ ਜਾਵੇ।