ਪੰਜਾਬ ਸੁਲਤਾਨਪੁਰ ਲੋਧੀ ਦੇ ਦੌਰੇ ’ਤੇ ਪਹੁੰਚੇ ਕੇਜਰੀਵਾਲ; ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਸੁਣੀਆਂ ਮੁਸ਼ਕਲਾਂ By admin - September 5, 2025 0 4 Facebook Twitter Pinterest WhatsApp ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਦੌਰੇ ਤੇ ਪਹੁੰਚੇ। ਇਸੇ ਦੌਰਾਨ ਉਨ੍ਹਾਂ ਨੇ ਹਲਕਾ ਸੁਲਤਾਨਪੁਰ ਲੋਧੀ ਦਾ ਦੌਰਾ ਕੀਤਾ ਅਤੇ ਪੀੜਤ ਲੋਕਾਂ ਦਾ ਹਾਲ ਜਾਣਿਆ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਕੈਬਿਨੇਟ ਮੰਤਰੀ ਅਮਨ ਅਰੋੜਾ, ਮੋਹਿੰਦਰ ਭਗਤ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੀ ਮੌਜੂਦ ਰਹੇ। ਸਥਾਨਕ ਲੋਕਾਂ ਨੂੰ ਹੌਸਲਾ ਦਿੰਦੇ ਹੋਏ ਉਹਨਾਂ ਨੇ ਭਰੋਸਾ ਦਿੱਤਾ ਕਿ ਉਹ ਖ਼ੁਦ ਅਤੇ ਪੂਰੀ ਆਮ ਆਦਮੀ ਪਾਰਟੀ ਲੋਕਾਂ ਦੀ ਹਰ ਸੰਭਵ ਮਦਦ ਲਈ ਹਾਜ਼ਰ ਰਹਿਣਗੇ ਅਤੇ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ।