ਪੰਜਾਬ ਹੜ੍ਹ ਪੀੜਤਾਂ ਲਈ ਅੱਗੇ ਆਈ ਕਾਂਗਰਸੀ ਲੀਡਰਸ਼ਿਪ; ਰਵਾਨਾ ਕੀਤੇ ਰਾਹਤ ਸਮੱਗਰੀ ਦੇ ਟਰੱਕ; ਰਾਹਤ ਕਾਰਜਾਂ ਲਈ ਇਕੱਠਾ ਕੀਤਾ 2 ਕਰੋੜ ਰੁਪਈਆ By admin - September 6, 2025 0 3 Facebook Twitter Pinterest WhatsApp ਪੰਜਾਬ ਕਾਂਗਰਸ ਕਮੇਟੀ ਦੀ ਸਮੁੱਚੀ ਲੀਡਰਸ਼ਿਪ ਅੱਜ ਅੰਮ੍ਰਿਤਸਰ ਵਿਖੇ ਇਕੱਤਰ ਹੋਈ, ਜਿੱਥੇ ਉਨ੍ਹਾਂ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਟਰੱਕਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਕਾਂਗਰਸ ਦੇ ਜਨਰਲ ਸਕੱਤਰ ਮਹੇਸ਼ ਬਗੇਲ ਸਿੰਘ ਤੋਂ ਇਲਾਵਾ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ। ਇਸ ਮੌਕੇ 1000 ਬੋਰੀ ਫੀਡ ਅਤੇ 300 ਕਿੱਟਾਂ ਜ਼ਰੂਰੀ ਵਸਤਾਂ ਨੂੰ ਟਰੱਕਾਂ ਵਿਚ ਲੱਦ ਕੇ ਰਵਾਨਾ ਕੀਤਾ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਸਰਕਾਰ ਦੀਆਂ ਕਮੀਆਂ ਬਾਰੇ ਕੋਈ ਗੱਲ ਨਹੀਂ ਹੋਵੇਗੀ ਅਤੇ ਕੇਵਲ ਹੜ੍ਹ ਪੀੜਤਾਂ ਦੀ ਮਦਦ ਵੱਲ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰਾਂ ਨੇ ਰਾਹੁਲ ਗਾਂਧੀ ਦੀਆਂ ਹਦਾਇਤਾਂ ਤੇ 2 ਕਰੋੜ ਰੁਪਏ ਇਕੱਤਰ ਕੀਤੇ ਨੇ ਜੋ ਹੜ੍ਹ ਪ੍ਰਭਾਵਿਤ ਜਿਲਿਆਂ ਅੰਦਰ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਉਨ੍ਹਾਂ ਦੀਆਂ ਡਿਊਟੀਆਂ ਲਾਈਆਂ ਨੇ ਅਤੇ ਸਮੁੱਚੀ ਕਾਂਗਰਸ ਪਾਰਟੀ ਔਖੇ ਵੇਲੇ ਪੰਜਾਬੀਆਂ ਦੇ ਨਾਲ ਖੜ੍ਹੀ ਐ।