ਮੋਗਾ ਦੀ ਵਿਧਾਇਕ ਅਮਨਦੀਪ ਅਰੋੜਾ ਵੱਲੋਂ ਹੜ੍ਹ ਪੀੜਤ ਦੀ ਮਦਦ; ਘਰ ਦੀ ਉਸਾਰੀ ਲਈ ਨਕਦੀ ਦੀ ਪਹਿਲੀ ਕਿਸ਼ਤ ਕੀਤੀ ਭੇਂਟ

0
21

ਪਿਛਲੇ ਦਿਨੀਂ ਭਾਰੀ ਮੀਂਹ ਦੇ ਚਲਦਿਆਂ ਮੋਗਾ ਦੇ ਪਿੰਡ ਮੰਡੀਰਾ ਕਲਾਂ ਦੀ ਰਹਿਣ ਵਾਲੀ ਕੈਂਸਰ ਪੀੜਤ ਔਰਤ ਦੇ ਘਰ ਦੀ ਛੱਤ ਡਿੱਗ ਗਈ ਸੀ। ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੌਕੇ ਦਾ ਨਿਰੀਖਣ ਕਰਨ ਤੋਂ ਬਾਅਦ ਇਕ ਕਮਰਾ ਅਤੇ ਰਸੋਈ ਬਣਾ ਕੇ ਦੇਣ ਦੀ ਜ਼ਿੰਮੇਵਾਰੀ ਲਈ ਸੀ। ਜਿਸ ਦੇ ਤਹਿਤ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਔਰਤ ਦੇ ਘਰ ਜਾ ਕੇ ਉਸ ਨੂੰ ਘਰ ਦੀ ਉਸਾਰੀ ਲਈ ਨਕਦੀ ਦੀ ਪਹਿਲੀ ਕਿਸ਼ਤ ਭੇਂਟ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਹਲਕਾ ਵਿਧਾਇਕਾ ਨੇ ਕਿਹਾ ਕਿ ਸਰਕਾਰ ਹੜ੍ਹ ਪੀੜਤਾਂ ਦੀ ਮਦਦ ਲਈ ਵਚਨਬੱਧ ਐ ਅਤੇ ਸਾਰੇ ਪੀੜਤਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਕੈਂਸਰ ਪੀੜਤ ਔਰਤ ਦਾ ਪਤੀ ਡਰਾਈਵਰ ਵਜੋਂ ਕੰਮ ਕਰਦਾ ਹੈ। ਪਰਿਵਾਰ ਵਿੱਚ ਚਾਰ ਬੱਚੇ ਹਨ ਅਤੇ ਆਰਥਿਕ ਹਾਲਤ ਵੀ ਚੰਗੀ ਨਹੀਂ ਹੈ, ਜਿਸ  ਦੇ ਚਲਦਿਆਂ ਉਨ੍ਹਾਂ ਨੇ ਪਰਿਵਾਰ ਨੂੰ ਨਵਾਂ ਕਮਰਾ ਅਤੇ ਰਸੋਈ ਬਣਾ ਕੇ ਦੇਣ ਦੀ ਜ਼ਿੰਮੇਵਾਰੀ ਲਈ ਸੀ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਅੱਜ ਉਹ ਉਨਾਂ ਦੇ ਘਰ ਆਏ ਅਤੇ ਉਨ੍ਹਾਂ ਨੂੰ ਹੌਸਲਾ ਦਿੱਤਾ ਅਤੇ ਇਸ ਘਰ ਦੀ ਉਸਾਰੀ ਲਈ ਪਹਿਲੀ ਕਿਸ਼ਤ ਦੀ ਨਕਦ ਰਾਸ਼ੀ ਸੌਂਪੀ ਅਤੇ ਘਰ ਦਾ ਕੰਮ ਸ਼ੁਰੂ ਕਰਨ ਲਈ ਕਿਹਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੂਰੀ ਟੀਮ ਹਰ ਪਾਸਿਓਂ ਇਸ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਉਹ ਪ੍ਰਮਾਤਮਾ ਦੇ ਚਰਨਾਂ ਵਿੱਚ ਉਨ੍ਹਾਂ ਦੀ ਖੁਸ਼ੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਉਨ੍ਹਾਂ ਦੀ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ ਲੋੜਵੰਦਾਂ ਦੀ ਪਹਿਲ ਦੇ ਆਧਾਰ ‘ਤੇ ਮਦਦ ਕਰਨਾ ਹੈ ਅਤੇ ਉਹ ਹਮੇਸ਼ਾ ਅਜਿਹੇ ਲੋੜਵੰਦਾਂ ਦੀ ਸੇਵਾ ਕਰਨ ਲਈ ਤਿਆਰ ਰਹਿਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ, ਜਿਸਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।
ਪੀੜਤ ਔਰਤ ਨੇ ਕਿਹਾ ਕਿ ਪਿਛਲੇ ਦਿਨੀ ਹੋਈ ਭਾਰੀ ਬਰਸਾਤ ਦੇ ਨਾਲ ਉਹਨਾਂ ਦੇ ਘਰ ਦੀ ਛੱਤ ਡਿੱਗ ਗਈ ਸੀ ਜਿਸ ਦੀ ਮੁੜ ਉਸਾਰੀ ਲਈ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਪਹਿਲੀ ਕਿਸ਼ਤ ਦਿੱਤੀ ਗਈ ਐ ਜਿਸ ਲਈ ਅਸੀਂ ਉਨ੍ਹਾਂ ਦੇ ਤਹਿਤ ਦਿਲੋਂ ਧੰਨਵਾਦ ਹਾਂ।

LEAVE A REPLY

Please enter your comment!
Please enter your name here