ਪੰਜਾਬ ਮੁੱਖ ਮੰਤਰੀ ਦਾ ਹਾਲ ਜਾਣਨ ਪਹੁੰਚੇ ਮੁਨੀਸ਼ ਸਿਸੋਦੀਆ; ਮੱਖ ਮੰਤਰੀ ਦੀ ਸਿਹਤ ਬਾਰੇ ਸਾਂਝਾ ਕੀਤੀ ਜਾਣਕਾਰੀ; ਕਿਹਾ, ਛੇਤੀ ਹੀ ਮੁੜ ਲੋਕਾਂ ਦੀ ਸੇਵਾ ’ਚ ਜੁਟ ਜਾਣਗੇ ਮੁੱਖ ਮੰਤਰੀ By admin - September 6, 2025 0 3 Facebook Twitter Pinterest WhatsApp ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮੁਨੀਸ਼ ਸਿਸੋਦੀਆ ਅੱਜ ਮੋਹਾਲੀ ਦੀ ਫੋਰਟਿਸ ਹਸਪਤਾਲ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਹਾਲ ਜਾਣਿਆ। ਮੁੱਖ ਮੰਤਰੀ ਨੂੰ ਬੀਤੀ ਰਾਤ ਹਾਲਤ ਵਿਗੜਣ ਬਾਅਦ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸੇ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹੋਰ ਆਗੂਆਂ ਨੇ ਵੀ ਹਸਪਤਾਲ ਪਹੁੰਚ ਕੇ ਸੀਐਮ ਦਾ ਹਾਲ ਜਾਣਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁਨੀਸ਼ ਸਿਸੋਦੀਆ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਪਿਛਲੇ ਦੋ ਤਿੰਨ ਦਿਨਾਂ ਤੋਂ ਬਿਮਾਰ ਹਨ। ਪਹਿਲਾਂ ਉਨ੍ਹਾਂ ਦਾ ਘਰ ਵਿੱਚ ਹੀ ਇਲਾਜ ਚੱਲ ਰਿਹਾ ਸੀ ਪਰ ਬੀਤੀ ਰਾਤ ਪਲਸ ਰੇਟ ਘਟਣ ਕਾਰਨ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਉਨ੍ਹਾਂ ਦੱਸਿਆ ਕਿ ਡਾਕਟਰਾਂ ਮੁਤਾਬਕ ਉਨ੍ਹਾਂ ਨੂੰ ਇੱਕ ਦੋ ਦਿਨ ਹੋਰ ਹਸਪਤਾਲ ਵਿੱਚ ਇਲਾਜ ਅਧੀਨ ਰੱਖਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਠੀਕ ਹੋਣ ਤੋਂ ਬਾਅਦ ਮੁੱਖ ਮੰਤਰੀ ਮੁੜ ਹੜ੍ਹ ਪੀੜਤਾਂ ਦੀ ਮਦਦ ਵਿਚ ਜੁਟ ਜਾਣਗੇ।