ਮੋਗਾ ਦੇ ਸਰਕਾਰੀ ਹਸਪਤਾਲ ’ਚ ਲੋਕਾਂ ਹੱਥੇ ਚੜ੍ਹਿਆ ਚੋਰ; ਦਵਾਈ ਲੈਣ ਆਏ ਸਖਸ਼ ਦਾ ਚੋਰੀ ਕੀਤਾ ਸੀ ਪਰਸ; ਲੋਕਾਂ ਨੇ ਫੜ ਕੇ ਚਾੜਿਆ ਕੁਟਾਪਾ, ਵੀਡੀਓ ਵਾਇਰਲ

0
6

 

ਮੋਗਾ ਦੇ ਸਰਕਾਰੀ ਹਸਪਤਾਲ ਵਿਚ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਇਥੇ ਇਕ ਸਖਸ਼ ਦਾ ਪਰਸ ਚੋਰੀ ਕਰਨ ਵਾਲੇ ਚੋਰ ਨੂੰ ਲੋਕਾਂ ਨੇ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਦੌਰਾਨ ਲੋਕਾਂ ਨੇ ਉਸ ਦੀ ਛਿੱਤਰ-ਪਰੇਡ ਕਰ ਦਿੱਤੀ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਐ। ਲੋਕਾਂ ਨੇ ਚੋਰ ਨੂੰ ਸਕਿਉਰਟੀ ਗਾਰਡ ਹਵਾਲੇ ਕਰ ਦਿੱਤਾ, ਜਿਸ ਨੇ ਉਸ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਐ। ਉਧਰ ਹਸਪਤਾਲ ਦੇ ਐਸਐਮਓ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਹਸਪਤਾਲ ਅੰਦਰ ਓਟੀ ਸੈਂਟਰ ਹੋਣ ਕਾਰਨ ਵਾਪਰਦੀਆਂ ਨੇ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਓਟੀ ਸੈਂਟਰ ਹਸਪਤਾਲ ਵਿਚੋਂ ਬਾਹਰ ਕੱਢਣ ਦੀ ਮੰਗ ਕੀਤੀ ਐ। ਚੋਰ ਬਾਰੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼ਿਕਾਇਤ ਆਉਣ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਮਓ ਡਾ. ਗਗਨਦੀਪ ਸਿੰਘ ਨੇ ਦੱਸਿਆ ਕਿ ਓਪੀਡੀ ਵਿੱਚ ਇੱਕ ਚੋਰ ਨੇ ਇੱਕ ਮਰੀਜ਼ ਦਾ ਪਰਸ ਚੋਰੀ ਕਰ ਲਿਆ ਅਤੇ ਹੋਰ ਮਰੀਜ਼ਾਂ ਨੇ ਉਸਨੂੰ ਫੜ ਲਿਆ ਅਤੇ ਉਸਦੀ ਕੁੱਟਮਾਰ ਕੀਤੀ ਅਤੇ ਉਹ ਮੌਕੇ ਤੋਂ ਭੱਜ ਗਿਆ ਪਰ ਅਜੇ ਤੱਕ ਕਿਸੇ ਨੇ ਵੀ ਇਸ ਮਾਮਲੇ ਵਿੱਚ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਹੈ।
ਸੀਐਮਓ ਨੇ ਕਿਹਾ ਕਿ ਕਿਉਂਕਿ ਅੰਦਰ ਇੱਕ ਓਐਸਟੀ ਸੈਂਟਰ ਹੈ ਕਿਉਂਕਿ ਇਹ ਇੱਕ ਨਸ਼ਾ ਛੁਡਾਊ ਕੇਂਦਰ ਹੈ, ਇਸ ਲਈ ਅਜਿਹੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਅਸੀਂ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕੀਤਾ ਹੈ ਕਿ ਓਐਸਟੀ ਸੈਂਟਰ ਬਾਹਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਕੋਲ ਇਕੋ ਸਮੇਂ 4 ਸਕਿਉਰਟੀ ਗਾਰਡ ਹੁੰਦੇ ਨੇ ਜੋ ਅਜਿਹੀਆਂ ਘਟਨਾਵਾਂ ਰੋਕਣ ਤੋਂ ਅਸਮਰੱਥ ਨੇ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਹਸਪਤਾਲ ਅੰਦਰ ਚੌਕੀ ਸਥਾਪਤ ਕਰਨ ਦੀ ਮੰਗ ਕੀਤੀ ਐ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।

LEAVE A REPLY

Please enter your comment!
Please enter your name here