9 ਸਤੰਬਤ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਮੋਦੀ; ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦੀ ਉਮੀਦ; ਪੰਜਾਬ ਭਾਜਪਾ ਨੇ ਪੋਸਟ ਪਾ ਸਾਂਝਾ ਕੀਤੀ ਜਾਣਕਾਰੀ

0
2

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ 9 ਸਤੰਬਰ ਨੂੰ ਪੰਜਾਬ ਆ ਰਹੇ ਨੇ। ਸੂਤਰਾਂ ਅਨੁਸਾਰ, ਪ੍ਰਧਾਨ ਮੰਤਰੀ ਮੰਗਲਵਾਰ ਦੁਪਹਿਰ ਨੂੰ ਅੰਮ੍ਰਿਤਸਰ ਪਹੁੰਚਣਗੇ ਅਤੇ ਪੰਜਾਬ ਦੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਨਗੇ। ਇਸ ਦੀ ਪੁਸ਼ਟੀ ਪੰਜਾਬ ਬੀਜੀਪੀ ਨੇ ਪੋਸਟ ਰਾਹੀਂ ਕੀਤੀ।  ਭਾਜਪਾ ਪੰਜਾਬ ਹੈਂਡਲ ਤੋਂ ਜਾਰੀ ਪੋਸਟ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਦੇ ਅੰਮ੍ਰਿਤਸਰ ਆ ਰਹੇ ਹਨ। ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨਾਲ ਸਿੱਧੇ ਤੌਰ ‘ਤੇ ਮੁਲਾਕਾਤ ਕਰਕੇ ਦੁੱਖ ਸਾਂਝਾ ਕਰਨਗੇ ਅਤੇ ਪੀੜਤਾਂ ਦੀ ਮਦਦ ਲਈ ਹਰ ਸੰਭਵ ਕਦਮ ਚੁੱਕਣਗੇ।
ਖਬਰਾਂ ਮੁਤਾਬਕ  ਪ੍ਰਧਾਨ ਮੰਤਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰ ਸਕਦੇ ਹਨ।  ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਪ-ਰਾਸ਼ਟਰਪਤੀ ਚੋਣਾਂ ਵਿੱਚ ਵੋਟ ਪਾਉਣ ਤੋਂ ਬਾਅਦ 9 ਸਤੰਬਰ ਨੂੰ ਉੱਤਰੀ ਭਾਰਤ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ।
ਸੂਤਰਾਂ ਮੁਤਾਬਕ ਮੋਦੀ ਅੰਮ੍ਰਿਤਸਰ ਅਤੇ ਫਿਰੋਜ਼ਪੁਰ ਦੇ ਆਲੇ-ਦੁਆਲੇ ਦੇ ਇਲਾਕਿਆਂ ਦਾ ਹਵਾਈ ਦੌਰਾ ਕਰਨਗੇ ਅਤੇ ਸਰਹੱਦੀ ਇਲਾਕਿਆਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ, ਜਿੱਥੇ ਕੰਡਿਆਲੀ ਤਾਰ ਅਤੇ ਸਰਹੱਦੀ ਚੌਕੀਆਂ ਨੂੰ ਨੁਕਸਾਨ ਪਹੁੰਚਿਆ ਹੈ। ਦੱਸਣਯੋਗ ਹੈ ਝੋਨੇ ਅਤੇ ਗੰਨੇ ਸਮੇਤ ਖੜ੍ਹੀਆਂ ਫਸਲਾਂ ਨੂੰ ਵੀ ਹੜ੍ਹਾਂ ਕਾਰਨ ਨੁਕਸਾਨ ਪਹੁੰਚਿਆ ਹੈ। ਇਸ ਤੋਂ ਇਲਾਵਾ ਹੜ੍ਹਾਂ ਦੇ ਕਹਿਰ ਕਾਰਨ ਪਸ਼ੂਆਂ, ਟਿਊਬਵੈੱਲਾਂ, ਘਰਾਂ ਅਤੇ ਸੜਕਾਂ ਆਦਿ ਦਾ ਭਾਰੀ ਨੁਕਸਾਨ ਹੋਇਆ ਹੈ। ਇਹ ਵੀ ਜ਼ਿਕਰਯੋਗ ਹੈ ਕਿ ਕੇਂਦਰੀ ਟੀਮਾਂ ਨੁਕਸਾਨ ਦਾ ਮੁਲਾਂਕਣ ਕਰਨ ਲਈ ਪਹਿਲਾਂ ਹੀ ਪੰਜਾਬ ਵਿੱਚ ਹਨ। ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀ ਬੀਤੇ ਦਿਨ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਸੀ। ਪ੍ਰਧਾਨ ਮੰਤਰੀ ਦੀ ਆਮਦ ਤੋਂ ਪੰਜਾਬ ਲਈ ਵਿਸ਼ੇਸ਼ ਪੈਕਜ ਮਿਲਣ ਦੀ ਆਸ ਐ।

LEAVE A REPLY

Please enter your comment!
Please enter your name here