ਪੰਜਾਬ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਨੂੰ ਲੈ ਕੇ ਬੋਲੇ ਚੰਦੂਮਾਜਰਾ; ਸਿਆਸੀ ਧਿਰਾਂ ਨੂੰ ਵਿਸ਼ੇਸ਼ ਪੈਕੇਜ ਇਕਜੁਟ ਹੋਣ ਦੀ ਅਪੀਲ By admin - September 7, 2025 0 22 Facebook Twitter Pinterest WhatsApp ਅਕਾਲੀ ਦਲ ਬਾਗੀ ਧੜੇ ਦੇ ਆਗੂ ਤੇ ਸਾਬਕਾ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਦੀਆਂ ਸਿਆਸੀ ਧਿਰਾਂ ਨੂੰ ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਇਕਜੁਟ ਹੋ ਕੇ ਪੰਜਾਬ ਦੀ ਮੰਗ ਰੱਖਣ ਦੀ ਅਪੀਲ ਕੀਤੀ ਐ। ਉਨ੍ਹਾਂ ਕਿਹਾ ਕਿ 9 ਸਤੰਬਰ ਨੂੰ ਪ੍ਰਧਾਨ ਮੰਤਰੀ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕਰਨ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚਾਹੀਦਾ ਹੈ ਕਿ ਸਾਰੇ ਇਕੱਠੇ ਹੋਕੇ ਪ੍ਰਧਾਨ ਮੰਤਰੀ ਨੂੰ ਮਿਲ ਕੇ ਹਾੜ ਪੀੜਤਾਂ ਲਈ ਕੇਂਦਰ ਸਰਕਾਰ ਤੋਂ ਰਾਹਤ ਪੈਕੇਜ ਦੀ ਮੰਗ ਕਰਨੀ ਚਾਹੀਦੀ ਹੈ ਅਤੇ ਸਾਰੇ ਸਿਆਸੀ ਪਾਰਟੀਆਂ ਨੂੰ ਚਾਹੀਦਾ ਹੈ ਕਿ ਪ੍ਰਧਾਨ ਮੰਤਰੀ ਦੀ ਫੇਰੀ ਤੋਂ ਪਹਿਲਾਂ ਇੱਕ ਮੀਟਿੰਗ ਕਰਕੇ ਹੜ ਪ੍ਰਭਾਵਿਤ ਇਲਾਕਿਆਂ ਲਈ ਵਿਚਾਰ ਵਟਾਂਦਰਾ ਕੀਤਾ ਜਾਵੇ। ਪ੍ਰੋ. ਪ੍ਰੇਮ ਸਿੰਘ ਫਤਹਿਗੜ੍ਹ ਸਾਹਿਬ ਵਿਖੇ ਗਿਆਨੀ ਦਿੱਤ ਸਿੰਘ ਜੀ ਦੀ 124ਵੀਂ ਬਰਸੀ ਮੌਕੇ ਕਰਵਾਏ ਧਾਰਮਿਕ ਸਮਾਗਮ ਵਿਚ ਹਿੱਸਾ ਲੈਣ ਆਏ ਸਨ। ਗਿਆਨੀ ਦਿੱਤ ਸਿੰਘ ਪ੍ਰਤੀਨਿਧੀ ਖਾਲਸਾ ਦੀਵਾਨ ਪੰਜਾਬ ਅਤੇ ਗਿਆਨੀ ਦਿੱਤ ਸਿੰਘ ਪ੍ਰਤਿਨਿਧੀ ਖਾਲਸਾ ਦੀਵਾਨ ਸਮਾਜਿਕ ਭਲਾਈ ਚੈਰੀਟੇਬਲ ਟਰੱਸਟ ਵੱਲੋਂ ਕਰਵਾਏ ਇਸ ਸਮਾਗਮ ਵਿੱਚ ਪ੍ਰੋ. ਚੰਦੂ ਮਾਜਰਾ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ ਵੱਖ ਸਿਆਸੀ ਪਾਰਟੀ ਦੇ ਨੁਮਾਇੰਦੇ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਾਈ ਗਈ । ਆਪਣੇ ਸੰਬੋਧਨ ਵਿਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਨੇ ਕਿਹਾ ਕਿ ਗਿਆਨੀ ਦਿੱਤ ਸਿੰਘ ਜੀ ਪੰਜਾਬੀ ਸਾਹਿਤ ਦੇ ਇੱਕ ਮਹਾਨ ਲੇਖਕ ਸਨ ਜਿਨਾਂ ਨੇ ਆਪਣੀਆਂ ਰਚਨਾਵਾਂ ਨਾਲ ਸਮਾਜ ਨੂੰ ਚੰਗੀ ਸੇਧ ਦਿੱਤੀ ਸੀ।