ਪੰਜਾਬ ਡੇਰਾ ਬਾਬਾ ਨਾਨਕ ਪਹੁੰਚੇ ਗਾਇਕ ਮਨਕੀਰਤ ਔਲਖ; ਹੜ੍ਹ ਪੀੜਤਾਂ ਦੀ ਮਦਦ ਲਈ 10 ਟਰੈਕਟਰ ਦਿੱਤੇ; ਸਰਕਾਰ ਨੂੰ ਕਰਜ਼-ਮੁਆਫੀ ਤੇ ਹੋਰ ਮਦਦ ਦੀ ਅਪੀਲ By admin - September 7, 2025 0 28 Facebook Twitter Pinterest WhatsApp ਪ੍ਰਸਿੱਧ ਪੰਜਾਬੀ ਗਾਇਕ ਮਨਕੀਰਤ ਔਲਖ ਅੱਜ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ਸਾਜਨ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਇਲਾਕੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਗਲੋਬਲ ਕੋਇਨ ਮਿਸ਼ਨ ਨੂੰ 10 ਟਰੈਕਟਰ ਦਿੱਤੇ ਹਨ ਅਤੇ ਹੋਰ ਟਰੈਕਟਰਾਂ ਦੀ ਸੇਵਾ ਵੀ ਆਉਣ ਵਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਹੋਰ ਸੰਸਥਾ ਜਾਂ ਕਿਸਾਨ ਨੂੰ ਲੋੜ ਹੋਵੇਗੀ ਤਾਂ ਉਸ ਨੂੰ ਵੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਮੁੱਖ ਮੰਤਰੀ ਮਾਨ ਨੂੰ ਵੀ ਹੜ੍ਹਾਂ ਦੀ ਮਾਰ ਝੱਲ ਰਹੇ ਛੋਟੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੇ ਨਾਲ ਨਾਲ ਵੱਧ ਤੋਂ ਵੱਧ ਮਦਦ ਪਹੁੰਚਾਉਣ ਦੀ ਅਪੀਲ ਕੀਤੀ ਤਾਂ ਜੋ ਪੀੜਤਾਂ ਦੀਆਂ ਮੁਸ਼ਕਲਾਂ ਨੂੰ ਘਟਾਇਆ ਜਾ ਸਕੇ। ਮਨਕੀਰਤ ਔਲਖ ਨੇ ਕਿਹਾ ਕਿ ਉਹ ਘਰ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਹੜ੍ਹਾਂ ਤੋਂ ਪੀੜਤ ਲੋਕਾਂ ਤਕ ਮਦਦ ਪਹੁੰਚਾਉਣਗੇ। ਪੰਜਾਬ ਨੂੰ ਕਿਸੇ ਵੀ ਨੁਕਸਾਨ ਦੀ ਪਰਵਾਹ ਨਹੀਂ ਹੈ ਅਤੇ ਮੈਂ ਵਿਸ਼ਵਾਸ ਨਾਲ ਕਹਿੰਦਾ ਹਾਂ ਕਿ ਇੱਕ ਮਹੀਨੇ ਵਿੱਚ ਪੰਜਾਬ ਦੀ ਜ਼ਿੰਦਗੀ ਫਿਰ ਲੀਹ ਤੇ ਆ ਜਾਵੇਗੀ ਅਤੇ ਇਹ ਸਾਰੇ ਪੰਜਾਬੀ ਹੋਏਨੁਕਸਾਨ ਨੂੰ ਭੁੱਲ ਕੇ ਫਿਰ ਤੋਂ ਖੜ੍ਹੇ ਹੋ ਜਾਣਗੇ।