ਪੰਜਾਬ ਡੇਰਾ ਬਾਬਾ ਨਾਨਕ ਦੇ ਦੌਰੇ ਤੇ ਪਹੁੰਚੇ ਜੋਗਿੰਦਰ ਉਗਰਾਹਾਂ; ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨਾਲ ਕੀਤੀ ਗੱਲਬਾਤ By admin - September 7, 2025 0 2 Facebook Twitter Pinterest WhatsApp ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਆਪਣੇ ਸਾਥੀਆਂ ਸਮੇਤ ਡੇਰਾ ਬਾਬਾ ਨਾਨਕ ਦੇ ਹੜ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਨ ਲਈ ਗੁਰਦੁਆਰਾ ਬਾਬਾ ਸ੍ਰੀ ਚੰਦ ਟਾਹਲੀ ਸਾਹਿਬ ਵਿਖੇ ਪਹੁੰਚੇ ਜਿੱਥੇ ਕਿ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂ ਵਾਲੀ ਦੀ ਅਗਵਾਈ ਹੇਠ ਵੱਖ ਵੱਖ ਆਗੂਆਂ ਵੱਲੋਂ ਇਸ ਦੁੱਖ ਦੀ ਘੜੀ ਵਿੱਚ ਹੜ ਪੀੜਤਾਂ ਦੀ ਸਾਰ ਲੈਣ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਪਈ ਹੜ ਦੀ ਮਾਰ ਕਾਰਨ ਕਿਸਾਨਾਂ ਦੀਆਂ ਲੱਖਾਂ ਏਕੜ ਫਸਲਾਂ ਅਤੇ ਪਸ਼ੂਆਂ ਦਾ ਚਾਰਾ ਬਰਬਾਦ ਹੋਇਆ ਹੈ ਇਸ ਲਈ ਉਹ ਅੱਜ ਆਪਣੇ ਸਾਥੀਆਂ ਸਮੇਤ ਹਲਕਾ ਡੇਰਾ ਬਾਬਾ ਨਾਨਕ ਦੇ ਕਿਸਾਨਾਂ ਦੀਆਂ ਫਸਲਾਂ, ਪਸ਼ੂਆਂ ਦਾ ਚਾਰਾ ਅਤੇ ਹੋਰ ਜਰੂਰਤਾਂ ਸਬੰਧੀ ਜਾਇਜ਼ਾ ਲੈਣ ਪਹੁੰਚੇ ਹਾਂ। ਉਹਨਾਂ ਦੱਸਿਆ ਕਿ ਇਸ ਹੜ ਦੀ ਮਾਰ ਕਾਰਨ ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ ਤੇ ਉਹਨਾਂ ਦਾ ਮੁੜ ਵਸੇਬਾ ਕਰ ਲਈ ਅੱਗੇ ਆ ਰਹੀ ਕਣਕ ਦੀ ਬਜਾਈ, ਜ਼ਮੀਨਾਂ ਵਿੱਚ ਪਈ ਰੇਤਾ, ਖਾਦ ਡੀਜਲ, ਪਸ਼ੂਆਂ ਦਾ ਚਾਰਾ ਅਤੇ ਹੋਰ ਜਰੂਰਤਾਂ ਨੂੰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਆਪਣੇ ਹੋਰਨਾਂ ਸੂਬਿਆਂ ਦੇ ਸਾਥੀਆਂ ਨਾਲ ਮਿਲ ਕੇ ਪੀੜਤ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਮੌਕੇ ਉਹਨਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਤੇ ਬੋਲਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਚੁੱਪੀ ਧਾਰੀ ਬੈਠੇ ਹਨ ਤੇ ਉਹਨਾਂ ਵੱਲੋਂ ਇਸ ਆਫਤ ਨੂੰ ਕੌਮੀ ਆਫਤ ਨਹੀਂ ਐਲਾਨਿਆ ਗਿਆ ਤੇ ਇਸ ਸਬੰਧੀ ਸਬੰਧੀ ਸਾਰੇ ਜਿਲ੍ਹਿਆਂ ਦੇ ਡੀਸੀ ਸਾਹਿਬਾਨਾਂ ਨੂੰ ਮੰਗ ਪੱਤਰ ਦਿੱਤੇ ਗਏ ਹਨ ਕਿ ਇਸ ਆਫਤ ਨੂੰ ਕੌਮੀ ਆਫ ਐਲਾਨਿਆ ਜਾਵੇ ਤੇ ਪ੍ਰਧਾਨ ਮੰਤਰੀ ਫੌਰੀ ਫੰਡ ਰਿਲੀਜ ਕਰਕੇ ਹੜ ਪੀੜਤਾਂ ਨੂੰ ਬਣਦਾ ਮੁਆਵਜਾ ਦਿੱਤਾ ਜਾਵੇ। ਇਸ ਮੌਕੇ ਹਰਿਆਣਾ ਦੇ ਨੌਜਵਾਨਾਂ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਾਡਾ ਵੱਡਾ ਭਰਾ ਹੈ ਇਸ ਆਫਤ ਵਿੱਚ ਹਰਿਆਣੇ ਦੇ ਲੋਕ ਉਹਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ ਤੇ ਜੋ ਵੀ ਉਹਨਾਂ ਦੀਆਂ ਜਰੂਰਤਾਂ ਹੋਣਗੀਆਂ ਉਸ ਨੂੰ ਪੂਰਾ ਕਰਨ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ।