ਅਜਨਾਲਾ ਦੇ ਪੀੜਤਾਂ ਦੀ ਮਦਦ ਲਈ ਪਹੁੰਚੇ ਮੰਤਰੀ ਈਟੀਓ; ਪਸ਼ੂਆਂ ਲਈ ਚਾਰਾ ਤੇ ਲੋਕਾਂ ਨੂੰ ਵੰਡੀਆਂ ਜ਼ਰੂਰੀ ਵਸਤਾਂ

0
19

ਅਜਨਾਲਾ ਖੇਤਰ ਦੇ ਹੜ੍ਹ  ਪੀੜਤਾਂ ਦੀ ਮਦਦ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਮਦਦ ਕੀਤੀ ਜਾ ਰਹੀ ਐ। ਇਸੇ ਤਹਿਤ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਰਾਹਤ ਸਮੱਗਰੀ ਲੈ ਕੇ ਹਲਕੇ ਦੇ ਪਿੰਡਾਂ ਅੰਦਰ ਪਹੁੰਚੇ ਜਿੱਥੇ ਉਨ੍ਹਾਂ ਨੇ ਪਸ਼ੂਆਂ ਲਈ ਚਾਰੇ ਤੋਂ ਇਲਾਵਾ ਦਵਾਈਆਂ ਦੀ ਵੰਡ ਕੀਤੀ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਐ ਅਤੇ ਪੀੜਤਾਂ ਤਕ ਹਰ ਤਰ੍ਹਾਂ ਦੀ ਮਦਦ ਪਹੁੰਚਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਸਾਰੇ ਮੰਤਰੀ ਗਰਾਊਂਡ ਜ਼ੀਰੋ ਤੇ ਜਾ ਕੇ ਹਾਲਾਤ ਦਾ ਜਾਇਜ਼ਾ ਲੈ ਕੇ ਲੋੜੀਂਦੀ ਮਦਦ ਪਹੁੰਚਾਉਣ ਵਿਚ ਲੱਗੇ ਹੋਏ ਨੇ। ਉਨ੍ਹਾਂ ਕਿਹਾ ਕਿ ਸਭ ਤੋਂ ਜ਼ਿਆਦਾ ਲੋਕ ਪਸ਼ੂਆਂ ਦੇ ਚਾਰੇ ਦੀ ਐ, ਜਿਸ ਨੂੰ ਵੇਖਦਿਆਂ ਹਰਾ ਚਾਰਾ ਅਤੇ ਚੋਕਰ ਆਦਿ ਦੀ ਵੰਡ ਕੀਤੀ ਜਾ ਰਹੀ ਐ। ਹੜ੍ਹ ਪੀੜਤ ਇਲਾਕਿਆਂ ਅੰਦਰ ਬਿਮਾਰੀਆਂ ਫੈਲਣ ਦਾ ਖਤਰਾ ਪੈਦਾ ਹੋ ਗਿਆ ਐ, ਜਿਸ ਦੇ ਮੱਦੇਨਜ਼ਰ ਦਵਾਈਆਂ ਦੀ ਵੰਡ ਵੀ ਕੀਤੀ ਜਾ ਰਹੀ ਐ।

LEAVE A REPLY

Please enter your comment!
Please enter your name here