ਪੰਜਾਬ ਮੁੱਖ ਮੰਤਰੀ ਮਾਨ ਦਾ ਹਾਲ ਜਾਣਨ ਪਹੁੰਚੇ ਹਰਿਆਣਾ ਸੀਐਮ ਸੈਣੀ; ਫੋਰਟਿਸ ਹਸਪਤਾਲ ਪਹੁੰਚ ਕੇ ਪੁੱਛਿਆ ਹਾਲ By admin - September 8, 2025 0 2 Facebook Twitter Pinterest WhatsApp ਮੁੱਖ ਮੰਤਰੀ ਮਾਨ ਪਿਛਲੇ 4 ਦਿਨਾਂ ਤੋਂ ਸਿਹਤ ਖਰਾਬ ਹੋਣ ਦੇ ਚਲਦਿਆਂ ਮੋਹਾਲੀ ਦੇ ਫੋਰਟਿਸ ਹਸਪਾਤਲ ਲਿਖੇ ਇਲਾਜ ਅਧੀਨ ਨੇ, ਜਿੱਥੇ ਉਨ੍ਹਾਂ ਦਾ ਹਾਲ ਜਾਣਨ ਲਈ ਵੱਖ ਵੱਖ ਪਹੁੰਚ ਰਹੇ ਨੇ। ਇਸੇ ਤਹਿਤ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਮਾਨ ਦੇ ਹਾਲ ਜਾਣਿਆ। ਉਹ 15 ਮਿੰਟਾਂ ਤਕ ਸੀਐਮ ਮਾਨ ਕੋਲ ਰੁਕੇ ਅਤੇ ਉਨ੍ਹਾਂ ਦਾ ਹਾਲ ਜਾਣਨ ਤੋਂ ਬਾਅਦ ਵਾਪਸ ਪਰਤ ਗਏ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਅਤੇ ਬਿਨਾਂ ਗੱਲ ਕੀਤੇ ਵਾਪਸ ਪਰਤ ਗਏ। ਖਬਰਾਂ ਮੁਤਾਬਕ ਸੀਐਮ ਮਾਨ ਦੀ ਹਾਲਤ ਹੁਣ ਠੀਕ ਐ ਅਤੇ ਉਨ੍ਹਾਂ ਨੂੰ ਆਉਂਦੇ ਇਕ-ਦੋ ਦਿਨਾਂ ਤਕ ਛੁੱਟੀ ਮਿਲ ਸਕਦੀ ਐ। ਇਸ ਤੋਂ ਪਹਿਲਾਂ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਉਨ੍ਹਾਂ ਨਾਲ ਮੁਲਾਕਾਤ ਕਰ ਚੁੱਕੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਕਈ ਮੰਤਰੀ ਵੀ ਉਨ੍ਹਾਂ ਦੀ ਹਾਲਤ ਜਾਣਨ ਲਈ ਹਸਪਤਾਲ ਪਹੁੰਚ ਰਹੇ ਹਨ। ਉਨ੍ਹਾਂ ਦੀ 3 ਸਤੰਬਰ ਨੂੰ ਸਿਹਤ ਵਿਗੜੀ ਸੀ। ਪਹਿਲਾਂ ਉਨ੍ਹਾਂ ਨੂੰ ਘਰ ਅੰਦਰ ਹੀ ਡਾਕਟਰੀ ਸਹਾਇਤਾ ਦਿੱਤੀ ਗਈ ਸੀ ਅਤੇ ਫਿਰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਲਿਜਾਇਆ ਗਿਆ ਸੀ, ਜਿੱਥੇ ਇਲਾਜ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਚ ਕਾਫੀ ਸੁਧਾਰ ਆਇਆ ਐ ਅਤੇ ਛੇਤੀ ਹੀ ਹਸਪਤਾਲ ਵਿਚੋਂ ਛੁੱਟੀ ਮਿਲ ਸਕਦੀ ਐ।