ਪੰਜਾਬ ਫਤਹਿਗੜ੍ਹ ਤੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਰਵਾਨਾ; ਅਕਾਲੀ ਦਲ ਦੇ ਮੀਤ ਪ੍ਰਧਾਨ ਬਲਜੀਤ ਭੁੱਟਾ ਨੇ ਭੇਜੀ ਸਮੱਗਰੀ By admin - September 8, 2025 0 21 Facebook Twitter Pinterest WhatsApp ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਲਈ ਪੰਜਾਬੀਆਂ ਵੱਲੋਂ ਦਿਲ ਖੋਲ੍ਹ ਕੇ ਮਦਦ ਭੇਜੀ ਜਾ ਰਹੀ ਐ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਵਿੱਚ ਫਤਿਹਗੜ੍ਹ ਸਾਹਿਬ ਤੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਪਸ਼ੂਆਂ ਵਾਸਤੇ ਚਾਰਾ ਅਤੇ ਗਰੀਬ ਪਰਿਵਾਰਾਂ ਵਾਸਤੇ ਰਾਸ਼ਨ ਦਾ ਟਰੱਕ ਰਵਾਨਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਬਲਜੀਤ ਸਿੰਘ ਭੁੱਟਾ ਨੇ ਦੱਸਿਆ ਕਿ ਲੋਕਾਂ ਦੇ ਸਹਿਯੋਗ ਨਾਲ ਇਨ੍ਹਾਂ ਟਰੱਕ ਵਿੱਚ ਪਸ਼ੂਆਂ ਲਈ ਸੁੱਕਾ ਚਾਰਾ ਵੀ ਲਿਜਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਹਰੇਕ ਪਰਿਵਾਰ ਲਈ ਰਾਸ਼ਨ ਕਿੱਟ ਵੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਵਿਚ ਜਿੱਥੇ ਕਿਤੇ ਵੀ ਕੁਦਰਤੀ ਆਫਤ ਆਉਂਦੀ ਐ ਤਾਂ ਪੰਜਾਬੀ ਮੂਹਰੇ ਹੋ ਕੇ ਸੇਵਾ ਕਰਦੇ ਨੇ ਅਤੇ ਇਸੇ ਜਜ਼ਬੇ ਆਪਣੇ ਪੀੜਤ ਭਰਾਵਾਂ ਦੀ ਮਦਦ ਭੇਜੀ ਜਾ ਰਹੀ ਐ।