ਪੰਜਾਬ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਦਾ ਵੱਡਾ ਬਿਆਨ; ਕਿਸਾਨਾਂ ਦੇ ਖੇਤਾਂ ’ਚੋਂ ਖੁਦ ਰੇਤਾ ਚੁੱਕ ਕੇ ਵੇਚਣ ਦਾ ਐਲਾਨ By admin - September 8, 2025 0 18 Facebook Twitter Pinterest WhatsApp ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਸਾਨਾਂ ਦੇ ਖੇਤਾਂ ਵਿਚੋਂ ਖੁਦ ਰੇਤਾਂ ਵੇਚਣ ਦਾ ਐਲਾਨ ਕੀਤਾ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਹੜ੍ਹਾਂ ਕਾਰਨ ਵੱਡੀ ਤਬਾਹੀ ਹੋਈ ਐ। ਹੜ੍ਹਾਂ ਕਾਰਨ ਜਿੱਥੇ 50 ਦੇ ਕਰੀਬ ਜਾਨਾਂ ਜਾ ਚੁੱਕੀਆਂ ਨੇ ਉੱਥੇ ਹੀ ਭਾਰੀ ਮਾਤਰਾ ਵਿਚ ਫਸਲਾਂ ਤੇ ਸਬਜ਼ੀਆਂ ਦੀ ਫਸਲ ਪਾਣੀ ਦੀ ਭੇਂਟ ਚੜ ਚੁੱਕੀ ਐ। ਇਸ ਤੋਂ ਇਲਾਵਾ ਹਜ਼ਾਰਾਂ ਏਕੜ ਰਕਬੇ ਅੰਦਰ ਰੇਤਾਂ ਭਰ ਗਿਆ ਐ। ਉਨ੍ਹਾਂ ਕਿਹਾ ਕਿ ਪਾਣੀ ਉਤਰਨ ਤੋਂ ਬਾਅਦ ਕਿਸਾਨ ਆਪਣੇ ਖੇਤਾਂ ਵਿਚੋਂ ਰੇਤਾਂ ਕੱਢ ਕੇ ਖੁਦ ਵੇਚਣਗੇ ਅਤੇ ਜੇਕਰ ਸਰਕਾਰ ਨੇ ਇਸ ਵਿਚ ਅਲ਼ਚਣ ਪਾਉਣ ਜਾਂ ਕਿਸੇ ਕਿਸਮ ਦਾ ਟੈਕਸ ਲਾਉਣ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨ ਜਥੇਬੰਦੀਆਂ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੀਆਂ। ਉਨ੍ਹਾਂ ਕਿਹਾ ਕਿ ਭਾਵੇਂ ਇਸ ਬਾਰੇ ਸਰਕਾਰ ਦੇ ਬਿਆਨ ਵੀ ਆ ਰਹੇ ਨੇ ਪਰ ਸਾਡੀ ਜਥੇਬੰਦੀ ਇਸ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦਾ ਧੱਕਾ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਵਾਰ ਕਿਸਾਨ ਆਪਣੇ ਖੇਤਾਂ ਵਿਚੋਂ ਖੁਦ ਰੇਤਾ ਕੱਢ ਕੇ ਬਾਜ਼ਾਰ ਵਿਚ ਵੇਚਣਗੇ। ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਦਾ ਅਧਿਕਾਰ ਐ ਅਤੇ ਇਸ ਤੇ ਕਿਸੇ ਵੀ ਸਰਕਾਰ ਨੂੰ ਅਧਿਕਾਰ ਜਮਾਉਣ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ।