ਪੰਜਾਬ ਸੁਲਤਾਨਪੁਰ ਲੋਧੀ ਪਹੁੰਚੇ ਗਾਇਕ ਰੋਸ਼ਨ ਪ੍ਰਿੰਸ; ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੰਡੀ ਰਾਹਤ ਸਮੱਗਰੀ; ਸੰਤ ਸੀਚੇਵਾਲ ਨਾਲ ਮੁਲਾਕਾਤ ਕਰ ਕੇ ਜਾਣੇ ਹਾਲਾਤ By admin - September 8, 2025 0 3 Facebook Twitter Pinterest WhatsApp ਪੰਜਾਬੀ ਗਾਇਕਾਂ ਵੱਲੋਂ ਔਖੀ ਘੜੀ ਵਿਚ ਪੰਜਾਬੀਆਂ ਦੀ ਦਿਲ ਖੋਲ੍ਹ ਕੇ ਮਦਦ ਕੀਤੀ ਜਾ ਰਹੀ ਐ। ਇਸੇ ਤਹਿਤ ਪ੍ਰਸਿੱਧ ਗਾਇਕ ਰੋਸ਼ਨ ਪ੍ਰਿੰਸ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਪਹੁੰਚੇ ਜਿੱਥੇ ਉਨ੍ਹਾਂ ਨੇ ਪੀੜਤਾਂ ਨੂੰ ਜ਼ਰੂਰਤ ਦਾ ਸਾਮਾਨ ਵੰਡਿਆ। ਇਸ ਦੌਰਾਨ ਉਨ੍ਹਾਂ ਨੇ ਕਾਫੀ ਦਿਨਾਂ ਤੋਂ ਰਾਹਤ ਕਾਰਜਾਂ ਵਿਚ ਜੁਟੇ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਾਲ ਜਾਣਿਆ। ਇਸ ਦੌਰਾਨ ਉਹ ਸੁਲਤਾਨਪੁਰ ਲੋਧੀ ਦੇ ਹੜ ਪ੍ਰਭਾਵਿਤ ਖੇਤਰ ਦਾ ਮੰਜ਼ਰ ਦੇਖ ਕੇ ਭਾਵੁਕ ਹੋ ਗਏ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿਚੋਂ ਅਸੀਂ ਮਿਲ ਕੇ ਬਾਹਰ ਨਿਕਲਾਗੇ ਅਤੇ ਪੂਰੀ ਇੰਡਸਟਰੀ ਨਾਲ ਪੀੜਤਾਂ ਨਾਲ ਖੜ੍ਹੀ ਅਤੇ ਪੀੜਤਾ ਦੇ ਮੁੜ ਵਬੇਸੇ ਲਈ ਦਿਲ ਖੋਲ੍ਹ ਕੇ ਮਦਦ ਕੀਤੀ ਜਾਵੇਗੀ।