ਪੰਜਾਬ ਪ੍ਰਧਾਨ ਮੰਤਰੀ ਦੀ ਆਮਦ ਨੂੰ ਲੈ ਕੇ ਬੋਲੇ ਮੰਤਰੀ ਤਰਨਪ੍ਰੀਤ ਸੌਂਦ; 60 ਹਜ਼ਾਰ ਕਰੋੜ ਬਕਾਇਆ ਤੇ 20 ਹਜ਼ਾਰ ਪੈਕੇਜ ਦੀ ਮੰਗ By admin - September 9, 2025 0 24 Facebook Twitter Pinterest WhatsApp ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ ਤੇ ਹਨ। ਇਸੇ ਦੌਰਾਨ ਪੰਜਾਬ ਸਰਕਾਰ ਦੇ ਮੰਤਰੀਆਂ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਦੀ ਔਖੇ ਵੇਲੇ ਬਾਂਹ ਫੜਣ ਦੀ ਅਪੀਲ ਕੀਤੀ ਐ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਆਪਣੇ ਬਿਆਨ ਵਿਚ ਕਿਹਾ ਕਿ ਪ੍ਰਧਾਨ ਪੰਜਾਬ ਦਾ ਕੇਂਦਰ ਵੱਲ ਪਹਿਲਾਂ ਹੀ 60 ਹਜ਼ਾਰ ਕਰੋੜ ਰੁਪਏ ਬਕਾਇਆ ਪਿਆ ਐ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਪੰਜਾਬ ਦੌਰੇ ਤੇ ਆਏ ਹਨ, ਇਸ ਲਈ ਉਨ੍ਹਾਂ ਨੂੰ ਉਮੀਦ ਐ ਕਿ ਪ੍ਰਧਾਨ ਮੰਤਰੀ ਪਿਛਲੇ ਬਕਾਏ ਦੇ ਨਾਲ ਨਾਲ ਪੰਜਾਬ ਨੂੰ 20 ਹਜ਼ਾਰ ਕਰੋੜ ਦਾ ਵਿਸ਼ੇਸ਼ ਪੈਕੇਜ ਦੇ ਕੇ ਜਾਣਗੇ।