ਅੰਮ੍ਰਿਤਸਰ ’ਚ ਸੜਕ ਹਾਦਸੇ ਦੌਰਾਨ ਗ੍ਰੰਥੀ ਸਿੰਘ ਦੀ ਮੌਤ; ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ

0
22

ਅੰਮ੍ਰਿਤਸਰ ਦੇ ਥਾਣਾ ਕੱਥੂਨੰਗਲ ਇਲਾਕੇ ਅਧੀਨ ਪੈਂਦੇ ਪਿੰਡ ਝੰਡੇ ਨੇੜੇ ਇੱਕ ਵਾਪਰੇ ਸੜਕ ਹਾਦਸੇ ਦੌਰਾਨ ਇਕ ਗ੍ਰੰਥੀ ਸਿੰਘ ਦੀ ਦਰਦਨਾਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਪਛਾਣ ਜਸਪਾਲ ਸਿੰਘ ਪੁੱਤਰ ਗੁਰਭੇਜ ਸਿੰਘ ਵਾਸੀ ਸਾਰਚੂਰਵਜੋਂ ਹੋਈ ਐ ਜੋ ਫਤਿਹਗੜ੍ਹ ਚੂੜੀਆਂ ਰੋਡ ‘ਤੇ ਸਥਿਤ ਪਿੰਡ ਸੋਹੀਆ ਦੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਨਿਭਾਅ ਰਿਹਾ ਸੀ। ਉਹ ਰੋਜਾਨਾ ਵਾਂਗ ਆਪਣੀ ਡਿਊਟੀ ‘ਤੇ ਜਾ ਰਿਹਾ ਸੀ ਕਿ ਪਿੰਡ ਝੰਡੇ  ਨੇੜੇ ਪਿੱਛੇ ਤੋਂ ਆ ਰਹੀ ਇੱਕ ਗੱਡੀ ਨੇ ਉਸਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਡਰਾਈਵਰ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੇ ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ’ਤੇ ਕਾਫੀ ਦੇਰ ਬਾਅਦ ਪਹੁੰਚਣ ਦੇ ਇਲਜਾਮ ਲਾਉਂਦਿਆਂ ਰੋਡ ਜਾਮ ਕਰ ਦਿੱਤਾ, ਜਿਸ ਨੂੰ ਸੀਨੀਅਰ ਅਧਿਕਾਰੀਆਂ ਦੇ ਛੇਤੀ ਕਾਰਵਾਈ ਦੇ ਭਰੋਸਾ ਬਾਅਦ ਚੁੱਕਿਆ ਗਿਆ।
ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਹਾਦਸੇ ਦੀ ਸੂਚਨਾ ਕਈ ਵਾਰ ਪੁਲਿਸ ਥਾਣਾ ਕੱਥੂਨੰਗਲ ਨੂੰ ਦਿੱਤੀ ਗਈ, ਪਰ ਕੋਈ ਵੀ ਪੁਲਿਸ ਵਾਲਾ ਲਗਭਗ ਦੋ ਘੰਟਿਆਂ ਤੱਕ ਮੌਕੇ ‘ਤੇ ਨਹੀਂ ਪਹੁੰਚਿਆ। ਇਸ ਕਾਰਨ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰ ਅਤੇ ਸਥਾਨਕ ਲੋਕ ਸੈਂਕੜੇ ਦੀ ਗਿਣਤੀ ਵਿੱਚ ਇਕੱਠੇ ਹੋ ਗਏ ਅਤੇ ਅੰਮ੍ਰਿਤਸਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ਨੂੰ ਜਾਮ ਕਰ ਦਿੱਤਾ। ਇਸ ਕਾਰਨ ਸੜਕ ‘ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਆਵਾਜਾਈ ਵਿੱਚ ਵਿਘਨ ਪਿਆ।
ਥਾਣਾ ਕੱਥੂਨੰਗਲ ਦੇ ਏਐਸਆਈ ਅਜੀਤ ਸਿੰਘ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚੇ। ਉਨ੍ਹਾਂ ਮ੍ਰਿਤਕ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪੁਲਿਸ ਦੋਸ਼ੀ ਡਰਾਈਵਰ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰੇਗੀ ਅਤੇ ਸਖ਼ਤ ਕਾਰਵਾਈ ਕਰੇਗੀ। ਭਰੋਸਾ ਮਿਲਣ ਤੋਂ ਬਾਅਦ ਪਿੰਡ ਵਾਸੀਆਂ ਨੇ ਹਾਈਵੇਅ ‘ਤੇ ਲੱਗਿਆ ਜਾਮ ਖੋਲ੍ਹ ਦਿੱਤਾ ਅਤੇ ਆਵਾਜਾਈ ਬਹਾਲ ਹੋ ਸਕੀ।

LEAVE A REPLY

Please enter your comment!
Please enter your name here