ਪੰਜਾਬ ਗੁਰਦਾਸਪੁਰ ’ਚ ਸਾਬਕਾ ਸਰਪੰਚ ਦੇ ਪਤੀ ਦਾ ਕਤਲ; ਦੁਕਾਨ ਅੰਦਰ ਬੈਠੇ ਦੇ ਗੋਲੀਆਂ ਮਾਰ ਕੇ ਫਰਾਰ By admin - September 10, 2025 0 4 Facebook Twitter Pinterest WhatsApp ਗੁਰਦਾਸਪੁਰ ਅਧੀਨ ਆਉਂਦੇ ਸ੍ਰੀ ਹਰਗੋਬਿੰਦ ਪੁਰ ਦੇ ਪਿੰਡ ਚੀਮਾਂ ਖੁੱਡੀ ਦੇ ਸਾਬਕਾ ਸਰਪੰਚ ਦੇ ਪਤੀ ਦਾ ਅਣਪਛਾਤਿਆਂ ਵੱਲੋਂ ਕਤਲ ਕਰਨ ਦੀ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਪਛਾਣ ਜੁਗਰਾਜ ਸਿੰਘ ਵਜੋਂ ਹੋਈ ਐ ਜੋ ਸਾਬਕਾ ਸਰਪੰਚ ਜਸਪ੍ਰੀਤ ਕੌਰ ਦਾ ਪਤੀ ਐ। ਜਾਣਕਾਰੀ ਅਨੁਸਾਰ ਜੁਗਰਾਜ ਸਿੰਘ ਆਪਣੇ ਘਰ ਦੇ ਥੱਲੇ ਬਣੀਆਂ ਦੁਕਾਨਾਂ ਅੰਦਰ ਬੈਠਾ ਹੋਇਆ ਸੀ ਕਿ ਦੋ ਅਣਪਛਾਤੇ ਵਿਅਕਤੀ ਉਸ ਤੇ ਗੋਲੀਆਂ ਚਲਾ ਕੇ ਫਰਾਰ ਹੋ ਗਏ। ਉਸ ਨੂੰ ਗੰਭੀਰ ਜ਼ਖ਼ਮੀ ਹਾਲਤ ਵਿਚ ਬਟਾਲਾ ਲਿਜਾਇਆ ਗਿਆ ਜਿੱਥੇ ਉਸ ਨੇ ਰਸਤੇ ਵਿਚ ਹੀ ਦਮ ਤੌੜ ਗਿਆ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ। ਪੁਲਿਸ ਵੱਲੋਂ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਖੰਗਾਲੀ ਜਾ ਰਹੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਹਰੀਸ਼ ਬਹਿਲ ਨੇ ਕਿਹਾ ਕਿ ਸਾਰੇ ਮਾਮਲੇ ਦੀ ਜਾਂਚ ਕੀਤੀ ਜਾਂ ਰਹੀ ਹੈ ਅਤੇ ਦੋਸ਼ੀਆਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।