ਖਰੜ ਦੀਆਂ ਸੜਕਾਂ ਨੂੰ ਲੈ ਕੇ ਅਨਮੋਲ ਗਗਨ ਮਾਨ ਦਾ ਬਿਆਨ; ਸੜਕਾਂ ਦੀਆਂ ਸੜਕਾਂ ਨੂੰ ਨਵਾਂ ਰੂਪ ਦੇਣ ਦਾ ਐਲਾਨ

0
20

 

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਖਰੜ ਸ਼ਹਿਰ ਦੀਆਂ ਸੜਕਾਂ ਦੀਆਂ ਕਾਇਆਕਲਪ ਕਰਨ ਦਾ ਐਲਾਨ ਕੀਤਾ ਐ। ਇੱਥੇ ਇਕ ਸੜਕ ਦੇ ਕੰਮ ਦਾ ਉਦਘਾਟਨ ਕਰਨ ਪਹੁੰਚੇ ਅਨਮੋਲ ਗਗਨ ਮਾਨ ਨੇ ਕਿਹਾ ਕਿ ਬਰਸਾਤਾਂ ਦੇ ਚਲਦਿਆਂ ਸੜਕਾਂ ਬਣਾਉਣ ਦਾ ਕੰਮ ਰੁਕਿਆ ਹੋਇਆ ਸੀ, ਜਿਸ ਨੂੰ ਹੁਣ ਮੁੜ ਸ਼ੁਰੂ ਕੀਤਾ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ ਸੜਕਾਂ ਦਾ ਕੰਮ ਬਿਨਾਂ ਕਿਸੇ ਵਿਤਕਰੇ ਦੇ ਕੀਤਾ ਜਾਵੇਗਾ।
ਉਨ੍ਹਾਂ ਅਧਿਕਾਰੀਆਂ ਨੂੰ ਸੜਕਾਂ ਦੇ ਕੰਮ ਵਧੀਆ ਤਰੀਕਾ ਨਾਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਸੀਵਰੇਜ ਦੀ ਸਮੱਸਿਆ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕਾਂ ਤੇ ਸੀਵਰੇਜ ਦੀ ਹਾਲਤ ਸੁਧਰਨ ਬਾਅਦ ਲੋਕਾਂ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਹੱਲ ਹੋ ਜਾਣਗੀਆਂ।

LEAVE A REPLY

Please enter your comment!
Please enter your name here