ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਲੁਟੇਰੇ ਦਾ ਐਨਕਾਊਂਟਰ; ਹਥਿਆਰ ਦੀ ਰਿਕਵਰੀ ਦੌਰਾਨ ਪੁਲਿਸ ’ਤੇ ਕੀਤੀ ਫਾਇਰਿੰਗ

0
18

ਫਤਹਿਗੜ੍ਹ ਸਾਹਿਬ ਪੁਲਿਸ ਨੇ ਟਰੱਕ ਡਰਾਈਵਰ ਨਾਲ ਲੁੱਟ ਦੀ ਘਟਨਾ ’ਚ ਸ਼ਾਮਲ ਲੁਟੇਰੇ ਦਾ ਐਨਕਾਊਟਰ ਕੀਤਾ ਐ। ਮੁਲਜਮ ਦੀ ਪਛਾਣ ਰੁਪਿੰਦਰਜੀਤ ਸਿੰਘ ਵਜੋਂ ਹੋਈ ਐ। ਜਾਣਕਾਰੀ ਅਨੁਸਾਰ ਪੁਲਿਸ ਨੇ ਖੋਹ ਮਾਮਲੇ ਵਿਚ ਤਿੰਨ ਜਣਿਆਂ ਨੂੰ ਗ੍ਰਿਫਤਾਰ ਕੀਤਾ ਸੀ, ਜਿਨ੍ਹਾਂ ਦਾ ਅਦਾਲਤ ਤੋਂ ਰਿਮਾਂਡ ਲਿਆ ਗਿਆ ਸੀ। ਇਨ੍ਹਾਂ ਵਿਚੋਂ ਰੁਪਿੰਦਰਜੀਤ ਸਿੰਘ ਨੂੰ ਹਥਿਆਰ ਬਰਾਮਦਗੀ ਲਈ ਵਜ਼ੀਰਾਬਾਦ ਇੰਡਸਟਰੀਅਲ ਰੋਡ ’ਤੇ ਲਿਆਂਦਾ ਗਿਆ ਸੀ, ਜਿੱਥੇ ਉਸ ਨੇ ਪੁਲਿਸ ਤੇ ਗੋਲੀ ਚਲਾ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਮੁਲਜਮ ਜ਼ਖਮੀ ਹਾਲਤ ਵਿਚ ਕਾਬੂ ਕੀਤਾ ਐ। ਮੁਠਭੇੜ ਦੌਰਾਨ ਇਕ ਪੁਲਿਸ ਮੁਲਾਜਮ ਵੀ ਜ਼ਖਮੀ ਹੋਇਆ ਐ। ਪੁਲਿਸ ਦੇ ਦੱਸਣ ਮੁਤਾਬਕ ਮੁਲਜਮ ਲੁੱਟ ਖੋਹ ਤੇ ਨਸ਼ਾ ਤਸਕਰੀ ਦੀਆਂ ਘਟਨਾਵਾਂ ਵਿਚ ਸ਼ਾਮਲ ਸੀ ਅਤੇ ਉਸ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਨੇ।

LEAVE A REPLY

Please enter your comment!
Please enter your name here