ਗੁਰਦੁਆਰਾ ਝਾੜ ਸਾਹਿਬ ਵਿਖੇ ਪਾਵਨ ਸਰੂਪ ਅਗਨ ਭੇਂਟ; ਬਿਜਲੀ ਦੇ ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ

0
18

ਸਮਰਾਲਾ ਦੇ ਨਜ਼ਦੀਕੀ ਪਿੰਡ ਸ੍ਰੀ ਝਾੜ ਸਾਹਿਬ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਂਟ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੱਸਣ ਮੁਤਾਬਕ ਇਹ ਘਟਨਾ ਏਸੀ ਦਾ ਕੰਪਰੈਸ਼ਰ ਫਟਣ ਕਾਰਨ ਵਾਪਰੀ ਐ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਮਰਿਆਦਾ ਮੁਤਾਬਕ ਸੰਭਾਲ ਕਰ ਕੇ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਕਰ ਦਿੱਤਾ ਗਿਆ ਐ।
 ਮੌਕੇ ਤੇ ਪਹੁੰਚੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਰਜਤਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਕੱਲ ਦੇਰ ਸ਼ਾਮ ਗੁਰਦੁਆਰਾ ਸਾਹਿਬ ਕਾਰ ਸੇਵਾ ਦੇ ਸੱਚਖੰਡ ਸਾਹਿਬ ਵਿੱਚ ਬਿਜਲੀ ਦੀ ਤਾਰਾਂ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਨਾਲ ਏਸੀ ਦਾ ਕੰਪਰੈਸ਼ਰ ਫੱਟ ਗਿਆ ਜਿਸ ਕਾਰਨ ਅੱਗ ਲੱਗ ਗਈ ਅੱਗ ਵਧਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋ ਗਏ ਜਿਸ ਦੀ ਸੂਚਨਾ ਮਿਲਦੇ ਸਾਰ ਹੀ ਗੁਰਦੁਆਰਾ ਚਾੜ ਸਾਹਿਬ ਤੋਂ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਪਹੁੰਚੇ ਜਿਨਾਂ ਨਾਲ ਅਸੀਂ ਵੀ ਮੌਕੇ ਤੇ ਪਹੁੰਚੇ ਸਭ ਤੋਂ ਪਹਿਲਾਂ ਪਾਵਨ ਸਰੂਪ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੰਭਾਲਿਆ ਅਤੇ ਗੁਰਦੁਆਰਾ ਸਾਹਿਬ ਵਿੱਚ ਸੰਗਤ ਨੇ ਸਾਰੀ ਰਾਤ ਬੈਠ ਕੇ ਜਾਪ ਕੀਤਾ।
ਘਟਨਾ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਜਿੰਦਰ ਸਿੰਘ ਧਾਮੀ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਨੂੰ ਵੀ ਸੂਚਨਾ ਭੇਜ ਦਿੱਤੀ ਗਈ ਐ। ਉਹਨਾਂ ਨੇ ਪੰਜ ਸਿੰਘ ਸਾਹਿਬਾਨਾਂ ਦੀ ਡਿਊਟੀ ਲਗਾਈ ਜਿਨ੍ਹਾਂ ਨੇ ਗੁਰਦੁਆਰਾ ਕਾਰ ਸੇਵਾ ਝਾੜ ਸਾਹਿਬ ਵਿਖੇ ਪੂਰੀ ਗੁਰੂ ਮਰਿਆਦਾ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਸੰਭਾਲਿਆ ਅਤੇ ਇਹਨਾਂ ਸਰੂਪਾਂ ਨੂੰ ਅੱਜ ਸਵੇਰੇ ਗੋਇੰਦਵਾਲ ਸਾਹਿਬ ਨੂੰ ਰਵਾਨਾ ਕੀਤਾ। ਉਹਨਾਂ ਕਿਹਾ ਕਿ ਅੱਜ ਮਨ ਬੜਾ ਉਦਾਸ ਹੈ ਪਰ ਅਸੀਂ ਕੁਝ ਕਰ ਨਹੀਂ ਸਕਦੇ ਕਿਉਂਕਿ ਹਾਦਸਾ ਹੋਇਆ ਹੈ ਜਿਸ ਨੂੰ ਲੈ ਕੇ ਸੰਗਤ ਵੀ ਬਹੁਤ ਦੁਖੀ ਹੈ।

 

LEAVE A REPLY

Please enter your comment!
Please enter your name here