ਪੰਜਾਬ ਅਜਨਾਲਾ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਦੋ ਐਂਬੂਲੈਂਸਾਂ ਰਵਾਨਾ; ਮਨੀਸ਼ ਸਿਸੋਦੀਆਂ ਨੇ ਦਿਖਾਈ ਹਰੀ ਝੰਡੀ By admin - September 11, 2025 0 18 Facebook Twitter Pinterest WhatsApp ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਅਤੇ ਦਿੱਲੀ ਦੇ ਸਾਬਕਾ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਚੁਗਾਵਾਂ ਪਹੁੰਚੇ, ਜਿੱਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਮਦਦ ਲਈ ਦੋ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਐਂਬੂਲੈਂਸਾਂ ਖ਼ਾਸ ਤੌਰ ’ਤੇ ਅਜਨਾਲਾ ਅਤੇ ਰਮਦਾਸ ਖੇਤਰਾਂ ਵਿੱਚ ਭੇਜੀਆਂ ਗਈਆਂ ਹਨ, ਜਿੱਥੇ ਹੜ੍ਹ ਨੇ ਸਭ ਤੋਂ ਵੱਧ ਤਬਾਹੀ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 1600 ਕਰੋੜ ਰੁਪਏ ਦੇ ਐਲਾਨ ‘ਤੇ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬੀਆਂ ਦੇ ਹਿੱਤਾਂ ਵੱਲ ਧਿਆਨ ਨਹੀਂ ਦਿਤਾ ਅਤੇ ਇਹ ਪੈਕੇਜ ਸਿਆਸੀ ਵਿਖਾਵਾ ਹੀ ਐ। ਉਨ੍ਹਾਂ ਕਿਹਾ ਕਿ ਇਨ੍ਹਾਂ ਐਬੂਲੈਂਸਾਂ ਦੀ ਸੇਵਾ ਹਲਕਾ ਇੰਚਾਰਜ ਸੋਨੀਆ ਮਾਨ ਵੱਲੋਂ ਕੀਤੀ ਗਈ ਐ ਜੋ ਸ਼ਲਾਘਾਯੋਗ ਉਪਰਾਲਾ ਐ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਐ ਤੇ ਇਸ ਵਿਚ ਹੋਰ ਤੇਜ਼ੀ ਆਵੇਗੀ। ਸਿਸੋਦੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਰਾਹਤ ਲਈ ਪੂਰੀ ਤਿਆਰੀ ਕੀਤੀ ਗਈ ਹੈ। ਕੱਲ੍ਹ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਸਪਤਾਲ ਤੋਂ ਕੈਬਨਿਟ ਮੀਟਿੰਗ ਕਰਕੇ ਹੜ੍ਹ ਪੀੜਤ ਪਿੰਡਾਂ ਵਿੱਚ ਸਿਹਤ ਕੈਂਪ ਲਗਾਉਣ, ਕਸਬਿਆਂ ਦੀ ਸਫਾਈ ਕਰਵਾਉਣ ਅਤੇ ਕਿਸਾਨਾਂ ਦੇ ਖੇਤਾਂ ਵਿੱਚ ਆਈ ਰੇਤਾਂ ਨੂੰ ਕਿਸਾਨਾਂ ਨੂੰ ਹੀ ਵਾਪਸ ਦੇਣ ਦਾ ਐਲਾਨ ਕੀਤਾ ਗਿਆ। ਇਸਦੇ ਨਾਲ ਹੀ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਵੀ ਸਰਕਾਰ ਵਚਨਬੱਧ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਹਰ ਵਾਰ ਆਪਣੀ ਹਿੰਮਤ ਅਤੇ ਏਕਤਾ ਨਾਲ ਸੰਕਟਾਂ ਦਾ ਸਾਹਮਣਾ ਕੀਤਾ ਹੈ ਅਤੇ ਇਸ ਵਾਰੀ ਵੀ ਲੋਕ ਮਿਲ ਕੇ ਹੜ੍ਹ ਦੇ ਨੁਕਸਾਨ ਤੋਂ ਬਾਹਰ ਆਉਣਗੇ।