ਅੰਮ੍ਰਿਤਸਰ ਮੈਡੀਕਲ ਕਾਲਜ ਤੋਂ 10 ਐਂਬੂਲੈਂਸ ਰਵਾਨਾ; ਸਿਹਤ ਮੰਤਰੀ ਨੇ ਰਵਾਨਾ ਕੀਤੀਆਂ ਐਬੂਲੈਂਸਾਂ

0
19

ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਅੰਮ੍ਰਿਤਸਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਮੈਡੀਕਲ ਕਾਲਜ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 10 ਐਬੂਲੈਂਸਾਂ ਨੂੰ ਰਵਾਨਾ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਸਿਹਤ ਸਹੂਲਤਾਂ ਪਹੁੰਚਾਉਣ ਦੇ ਲਗਾਤਾਰ ਯਤਨ ਕੀਤੇ ਜਾ ਰਹੇ ਨੇ। ਇਸੇ ਤਹਿਤ ਅੱਜ 10 ਐਬੂਲੈਂਸਾਂ ਨੂੰ ਰਵਾਨਾ ਕੀਤਾ ਗਿਆ ਐ ਜੋ ਵੱਖ ਵੱਖ ਇਲਾਕਿਆਂ ਅੰਦਰ ਜਾ ਕੇ ਲੋਕਾਂ ਦੀ ਮਦਦ ਕਰਨਗੀਆਂ। ਉਨ੍ਹਾਂ ਕਿਹਾ ਕਿ ਪਿੰਡ ਪਿੰਡ ਜਾ ਕੇ ਸਿਹਤ ਕੈਂਪ ਲਗਾਏ ਜਾ ਰਹੇ ਨੇ।
ਉਹਨਾਂ ਨੇ ਕਿਹਾ ਕਿ ਹੜ ਪ੍ਰਭਾਵਿਤ ਇਲਾਕਿਆਂ ਅੰਦਰ ਮਾਹਿਰ ਡਾਕਟਰਾਂ ਦੀ ਡਿਊਟੀ ਲਗਾਈਆਂ ਗਈਆਂ ਹਨ, ਅਤੇ ਜੇਕਰ ਕਿਸੇ ਕਿਸੇ ਨੂੰ ਵੀ ਕੋਈ ਵੀ ਦਿੱਕਤ ਆਉਂਦੀ ਹੈ ਉਹ ਇਸ ਕੈਂਪ ਵਿੱਚ ਆ ਕੇ ਆਪਣਾ ਇਲਾਜ ਕਰਵਾ ਸਕਦਾ। ਅਜਨਾਲਾ ਦੇ ਪਿੰਡ ਤਲਵੰਡੀ ਦੇ ਵਿੱਚ ਇੱਕ ਅੱਠ ਸਾਲਾ ਬੱਚਾ ਅਵਜੋਤ ਨੂੰ ਗੰਭੀਰ ਗੁਰਦੇ ਦੀ ਬਿਮਾਰੀ ਦੇ ਨਾਲ ਉਹ ਗ੍ਰਸਤ ਸੀ, ਜਿਸ ਦਾ ਇਲਾਜ ਪੰਜਾਬ ਸਰਕਾਰ ਵੱਲੋਂ ਕਰਾਇਆ ਜਾ ਰਿਹਾ ਹੈ। ਸਿਹਤ ਮੰਤਰੀ ਉਸ ਬੱਚੇ ਅਵਜੋਤ ਨੂੰ ਵੀ ਮਿਲੇ, ਉਸ ਦਾ ਹਾਲ ਜਾਨਿਆ, ਸਿਹਤ ਮੰਤਰੀ ਨੇ ਕਿਹਾ ਕਿ ਨਵਜੋਤ ਗੁਰਦੇ ਦੀ ਬਿਮਾਰੀ ਦੇ ਨਾਲ ਗ੍ਰਸਤ ਹੈ  ਅਤੇ ਪੰਜਾਬ ਸਰਕਾਰ ਦੇ ਵੱਲੋਂ ਇਸ ਬੱਚੇ ਦਾ ਮੁਫਤ ਇਲਾਜ ਕਰਵਾਇਆ ਜਾਵੇਗਾ।

LEAVE A REPLY

Please enter your comment!
Please enter your name here