ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਜਾਇਦਾਦ ਜ਼ਬਤ; 1 ਕਰੋੜ 27 ਲੱਖ ਦੀਆਂ ਜਾਇਦਾਦਾਂ ਨੂੰ ਕੀਤਾ ਫਰੀਜ਼

0
7

ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਜਾ ਰਿਹਾ ਐ। ਇਸੇ ਤਹਿਤ ਥਾਣਾ ਵੇਰਕਾ ਦੀ ਪੁਲਿਸ ਨੇ 4 ਨਸ਼ਾਂ ਤੱਸਕਰਾਂ ਵੱਲੋਂ ਨਸ਼ਿਆਂ ਦੀ ਕਮਾਈ ਨਾਲ ਬਣਾਈਆਂ ਨਾਮੀ ਤੇ ਬੇਨਾਮੀ ਜਾਇਦਾਦਾਂ ਨੂੰ ਫਰੀਜ਼ ਕੀਤਾ ਗਿਆ ਐ। ਜ਼ਬਤ ਕੀਤੀਆਂ ਜਾਇਦਾਦਾਂ ਵਿਚ ਨਗਦੀ, ਰਿਸ਼ਤੇਦਾਰਾ ਦੇ ਬੈਂਕ ਖਾਤਿਆ ਵਿੱਚ ਜਮ੍ਹਾਂ ਡਰੱਗ ਮਨੀ ਅਤੇ ਘਰ ਤੇ ਕੋਠੀਆਂ ਸ਼ਾਮਲ ਨੇ। ਫਰੀਜ਼ ਕੀਤੀਆਂ ਜਾਇਦਾਦਾਂ ਦੀ ਕੀਮਤ ਕੀਮਤ 1 ਕਰੋੜ 27 ਲੱਖ, 30 ਹਜ਼ਾਰ ਦੇ ਕਰੀਬ ਬਣਦੀ ਐ।
ਕਾਰਵਾਈ ਦਾ ਸਾਹਮਣਾ ਕਰਨ ਵਾਲੇ 4 ਨਸ਼ਾ ਤਸਕਰਾਂ ਵਿਚ ਵਰਿੰਦਰਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਅਕਾਲਗੜ੍ਹ ਢਪਈਆ, ਅੰਮ੍ਰਿਤਸਰ,  ਗੁਰਮੁੱਖ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਸੁਧਾਰ ਰਾਜਪੂਰਤਾ, ਅੰਮ੍ਰਿਤਸਰ ਦਿਹਾਤੀ, ਤਲਜਿੰਦਰ ਕੁਮਾਰ ਉਰਫ਼ ਹੰਨੀ ਪੁੱਤਰ ਸੁਰਿੰਦਰ ਕੁਮਾਰ ਵਾਸੀ ਪਿੰਡ ਡੰਡੇ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਅਤੇ ਜਸਵਿੰਦਰਪਾਲ ਸਿੰਘ ਉਰਫ਼ ਜੱਸਾ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਅਕਾਲਗੜ੍ਹ ਢਪਈਆ ਅੰਮ੍ਰਿਤਸਰ ਸ਼ਾਮਲ ਨੇ। ਪੁਲਿਸ ਨੇ ਇਨ੍ਹਾਂ ਦੀਆਂ ਜਾਇਦਾਦਾਂ ਤੇ ਜਬਤੀ ਨੋਟਿਸ ਲਾਉਣ ਦੇ ਨਾਲ ਨਾਲ ਇਨ੍ਹਾਂ ਦੇ ਵਾਰਿਸਾਂ ਨੂੰ ਨੋਟਿਸ ਤਾਮੀਲ ਕਰਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here