ਫਰੀਦਕੋਟ ਪੁਲਿਸ ਤੇ ਬੰਬੀਹਾ ਗੈਗ ਦੇ ਗੁਰਗੇ ਵਿਚਕਾਰ ਫਾਇਰਿੰਗ; ਪੁਲਿਸ ਨੇ ਜਵਾਬੀ ਕਾਰਵਾਈ ਕਰ ਜ਼ਖਮੀ ਹਾਲਤ ’ਚ ਕੀਤਾ ਕਾਬੂ

0
22

ਫਰੀਦਕੋਟ ਪੁਲਿਸ ਤੇ ਬੰਬੀਹਾ ਗੈਗ ਦੇ ਗੁਰਗੇ ਵਿਚਾਲੇ ਮੁਠਭੇੜ ਹੋਣ ਦੀ ਖਬਰ ਸਾਹਮਣੇ ਆਈ ਐ। ਜਾਣਕਾਰੀ ਅਨੁਸਾਰ ਪੁਲਿਸ ਨੇ 1 ਕਰੋੜ ਦੀ ਫਿਰੋਤੀ ਮੰਗਣ ਤੇ ਫਾਇਰਿੰਗ ਮਾਮਲੇ ਵਿੱਚ ਦਵਿੰਦਰ ਬੰਬੀਹਾ ਗਰੁੱਪ ਨਾਲ ਸਬੰਧਿਤ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਸੀ। ਇਨ੍ਹਾਂ ਦੋਸ਼ੀਆਂ ਵਿਚ ਸ਼ਾਮਲ ਰਾਮਜੋਤ ਸਿੰਘ ਉਰਫ ਜੋਤ ਵਾਸੀ ਮੋਗਾ ਨੂੰ ਹਥਿਆਰ ਬਰਾਮਦਗੀ ਲਈ ਕੋਟਕਪੂਰਾ ਵਿਖੇ ਲਿਆਂਦਾ ਗਿਆ ਸੀ, ਜਿਥੇ ਮੁਲਜਮ ਨੇ ਪੁਲਿਸ ਦੇ ਗੋਲੀ ਚਲਾ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਮੁਲਜਮ ਨੂੰ ਜਖਮੀ ਹਾਲਤ ਵਿੱਚ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਫੜੇ ਗਏ ਮੁਲਜਮ ਬਬੀਹਾ ਗਰੋਹ ਨਾਲ ਸਬੰਧਤ ਨੇ। ਇਨ੍ਹਾਂ ਨੇ ਫਿਰੌਤੀ ਦੀ ਮੰਗ ਪੂਰੀ ਨਾ ਹੋਣ ਤੇ ਪੀੜਤ ਦੇ ਘਰ ਤੇ ਫਾਇਰਿੰਗ ਕੀਤੀ ਸੀ।
ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਜਦ ਕਥਿਤ ਮੁਲਜਮਾ ਕੋਲੋ ਰਿਮਾਡ ਦੌਰਾਨ ਪੁੱਛਗਿੱਛ ਕੀਤੀ ਤਾਂ ਉਹਨਾ ਦੱਸਿਆ ਕਿ ਫਾਇਰਿੰਗ ਦੌਰਾਨ ਵਰਤਿਆ 32 ਬੋਰ ਪਿਸਟਲ ਉਹਨਾ ਵੱਲੋਂ ਪਿੰਡ ਢਿਲਵਾ ਤੋ ਸਿਵਿਆ ਰੋਡ ਨਹਿਰਾ ਪਾਸ ਛੁਪਾ ਕੇ ਰੱਖਿਆ ਗਿਆ ਹੈ, ਜਿਸ ਤੋ ਬਾਅਦ ਅੱਜ ਜਦੋ ਪੁਲਿਸ ਟੀਮ ਰਿਕਵਰੀ ਲਈ ਦੋਸ਼ੀ ਰਾਮਜੋਤ ਸਿੰਘ ਉਰਫ ਜੋਤ ਨੂੰ ਨਾਲ ਲੈ ਕੇ ਆਈ ਤਾਂ ਰਿਕਵਰੀ ਦੌਰਾਨ ਕਥਿਤ ਮੁਲਜਮ ਰਾਮਜੋਤ ਸਿੰਘ ਉਰਫ ਜੋਤ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰਦਿਆ ਲੁਕਾਏ ਹੋਏ ਪਿਸਟਲ ਨਾਲ ਪੁਲਿਸ ਪਾਰਟੀ ਤੇ ਫਾਇਰ ਕੀਤਾ, ਜਿਸ ਪਰ ਪੁਲਿਸ ਪਾਰਟੀ ਵੱਲੋਂ ਜਵਾਬੀ ਫਾਇੰਰਿੰਗ ਕੀਤੀ ਤਾਂ ਦੋਸ਼ੀ ਜਖਮੀ ਹੋ ਗਿਆ ਅਤੇ ਉਸ ਨੂੰ ਕਾਬੂ ਕਰ ਲਿਆ ਗਿਆ। ਇਸ ਦੌਰਾਨ ਪੁਲਿਸ ਟੀਮਾਂ ਨੇ ਮੌਕੇ ਪਰ .32 ਬੋਰ ਪਿਸਤੋਲ ਅਤੇ ਜਿੰਦਾ ਰੌਦ ਵੀ ਬਰਾਮਦ ਕੀਤੇ ਹਨ।
ਦੱਸਣਯੋਗ ਹੈ ਕਿ ਰਾਮਜੋਤ ਸਿੰਘ ਦਾ ਪੁਰਾਣਾ ਰਿਕਾਰਡ ਵੀ ਕ੍ਰਿਮੀਨਲ ਹੈ, ਇਸਦੇ ਖਿਲਾਫ ਇਸ ਤੋ ਪਹਿਲਾ ਵੀ ਨਸ਼ੇ ਦੀ ਤਸਕਰੀ, ਅਸਲਾ ਐਕਟ ਅਤੇ ਹੋਰ ਸੰਗੀਨ ਧਾਰਾਵਾ ਤਹਿਤ 03 ਮੁਕੱਦਮੇ ਦਰਜ ਹਨ, ਜੋ ਕਿ ਇਸ ਵਾਰਦਾਤ ਤੋ ਕਰੀਬ 01 ਮਹੀਨਾ ਪਹਿਲਾ 30 ਜੁਲਾਈ ਨੂੰ ਹੀ ਫਰੀਦਕੋਟ ਜੇਲ੍ਹ ਵਿੱਚੋ ਬਾਹਰ ਆਇਆ ਸੀ। ਇਸ ਤੋ ਇਲਾਵਾ ਇਸ ਮੁਕੱਦਮੇ ਵਿੱਚ ਗ੍ਰਿਫਤਾਰ ਦੋਸ਼ੀ ਮਲਕੀਤ ਸਿੰਘ ਦੇ ਖਿਲਾਫ ਵੀ ਨਸ਼ੇ ਦੀ ਤਸਕਰੀ, ਅਸਲਾ ਐਕਟ, ਕਤਲ ਦੀ ਕੋਸ਼ਿਸ਼ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਕੁੱਲ 05 ਮੁਕੱਦਮੇ ਦਰਜ ਰਜਿਸਟਰ ਹਨ ਅਤੇ ਤੀਸਰੇ ਦੋਸ਼ੀ ਸੰਦੀਪ ਸਿੰਘ ਦੇ ਖਿਲਾਫ ਵੀ 01 ਮੁਕੱਦਮਾ ਦਰਜ ਹੈ।ਇਸਦੇ ਨਾਲ ਹੀ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਨੇ ਕਿਹਾ ਕਿ ਫਰੀਦਕੋਟ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਚ ਜਾਰੀ ਹੈ ਅਤੇ ਇਸ ਮਾਮਲੇ ਨਾਲ ਜੁੜੇ ਹੋਰ ਦੋਸ਼ੀਆ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here