ਫਾਜਿਲਕਾ ਪੁਲਿਸ ਵੱਲੋਂ ਹਥਿਆਰ ਤਸਕਰੀ ਮਡਿਊਲ ਦਾ ਪਰਦਾਫਾਸ਼; ਹਥਿਆਰਾਂ ਦੇ ਜ਼ਖੀਰੇ ਸਮੇਤ ਦੋ ਜਣਿਆਂ ਨੂੰ ਕੀਤਾ ਗ੍ਰਿਫਤਾਰ

0
21

ਫਾਜਿਲਕਾ ਸੀਆਈਏ ਸਟਾਫ ਨੇ ਹੜ੍ਹਾਂ ਦੀ ਆੜ ਹੇਠ ਹਥਿਆਰ-ਤਸਕਰੀ ਮਡਿਊਲ ਦਾ ਪਰਤਾਫਾਸ਼ ਕੀਤਾ ਐ। ਪੁਲਿਸ ਨੇ ਦੋ ਜਣਿਆਂ ਨੂੰ ਹਥਿਆਰਾਂ ਦੀ ਖੇਪ ਸਮੇਤ ਕਾਬੂ ਕੀਤਾ ਐ। ਫੜੇ ਗਏ ਮੁਲਜਮਾਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ ਗਿੰਦੂ ਪੁੱਤਰ ਗੁਰਚਰਨ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਝੋਕ ਡਿਪੁਲਾਣਾ ਅਤੇ ਸੋਨਾ ਸਿੰਘ ਪੁੱਤਰ ਰਾਜ ਸਿੰਘ ਪੁੱਤਰ ਭਗਤ ਸਿੰਘ ਵਾਸੀ ਢਾਣੀ ਮਹਿੰਦਰ ਸਿੰਘ ਦਾਖਲੀ ਮਹਾਤਮ ਨਗਰ ਵਜੋਂ ਹੋਈ ਐ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿਚੋਂ 16 ਪਿਸਤੌਲ, 38 ਮੈਗਜ਼ੀਨ ਅਤੇ 1847 ਰੋਂਦ ਬਰਾਮਤ ਕੀਤੇ ਨੇ। ਇਹ ਸਾਰੇ ਹਥਿਆਰ ਹੜ੍ਹਾਂ ਦੀ ਪਾਣੀ ਦੀ ਆੜ ਹੇਠ ਗੁਆਢੀ ਮੁਲਕ ਪਾਕਿਸਤਾਨ ਤੋਂ ਮੰਗਵਾਏ ਗਏ ਸੀ।
ਸਦਰ ਫਾਜ਼ਿਲਕਾ ਪੁਲਿਸ ਨੇ ਦੋਵਾਂ ਖਿਲਾਫ ਮੁਕਦਮਾ 25/54/59 ਅਸਲਾ ਐਕਟ ਤਹਿਤ ਮੁਕਦਮਾ ਦਰਜ ਕੀਤਾ ਹੈ। ਇਹ ਕਾਰਵਾਈ ਪੁਲਿਸ ਨੇ ਮੁਖਬਰ ਤੋਂ ਮਿਲੀ ਸੂਚਨਾ ਦੇ ਅਧਾਰ ਤੇ ਕੀਤੀ ਹੈ। ਪਿੰਡ ਨੇ ਦੋਵਾਂ ਨੂੰ ਪਿੰਡ ਥੇਹ ਕਲੰਦਰ ਨੇੜਿਓਂ ਗ੍ਰਿਫਤਾਰ ਕੀਤਾ ਐ। ਪੁਲਿਸ ਵੱਲੋਂ ਮੁਲਜਮਾਂ ਦੇ ਅੱਗੇ ਅਤੇ ਪਿੱਛੇ ਸਬੰਧਾਂ ਦਾ ਪਤਾ ਲਗਾਉਣ, ਇਸ ਵਿਚ ਸ਼ਾਮਲ ਸਾਰੇ ਮੈਂਬਰਾਂ ਦੀ ਪਛਾਣ ਕਰਨ ਅਤੇ ਪੂਰੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here