ਪੰਜਾਬ ਲੁਧਿਆਣਾ ’ਚ ਤੇਜ਼ ਰਫਤਾਰ ਬਰੀਜ਼ਾ ਗੱਡੀ ਦਾ ਕਹਿਰ; 2 ਐਕਟਿਵਾ, ਇਕ ਸਕੂਟਰ ਤੇ ਇਕ ਸਾਈਕਲ ਨੂੰ ਮਾਰੀ ਟੱਕਰ By admin - September 12, 2025 0 23 Facebook Twitter Pinterest WhatsApp ਲੁਧਿਆਣਾ ਸ਼ਹਿਰ ਦੇ ਇਕ ਭੀੜ ਭਾੜ ਵਾਲੇ ਇਲਾਕੇ ਅੰਦਰ ਅੱਜ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇੱਥੇ ਇਕ ਬੇਕਾਬੂ ਬਰੀਜਾ ਕਾਰ ਨੇ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਗਨੀਮਤ ਇਹ ਰਹੀ ਕਿ ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਕਾਰ ਦੋ ਐਕਟਿਵਾ, ਇਕ ਸਕੂਟਰ ਤੇ ਇਕ ਸਾਈਕਲ ਨੂੰ ਟੱਕਰ ਮਾਰਨ ਤੋਂ ਇਕ ਖੰਭੇ ਨਾਲ ਜਾ ਟਕਰਾਈ। ਹਾਦਸੇ ਦੀ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਐ। ਲੋਕਾਂ ਦੇ ਦੱਸਣ ਮੁਤਾਬਕ ਕਾਰ ਨੂੰ ਇਕ 55 ਸਾਲਾ ਸਖਸ਼ ਚਲਾ ਰਿਹਾ ਸੀ। ਪੁਲਿਸ ਨੇ ਕਾਰ ਚਾਲਕ ਨੂੰ ਹਿਰਾਸਤ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।