Uncategorizedਪੰਜਾਬ ਸੁਲਤਾਨਪੁਰ ਲੋਧੀ ਪਹੁੰਚੇ ਨਿਰਦੇਸ਼ਕ ਰਾਜ ਕੁੰਦਰਾ; ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ; ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ By admin - September 13, 2025 0 8 Facebook Twitter Pinterest WhatsApp ਮਸ਼ਹੂਰ ਬਾਲੀਵੁੱਡ ਅਦਾਕਾਰ ਅਤੇ ਨਿਰਦੇਸ਼ਕ ਰਾਜ ਕੁੰਦਰਾ ਅੱਜ ਸੁਲਤਾਨਪੁਰ ਲੋਧੀ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਕੇ ਹਾਲਾਤ ਦਾ ਜਾਇਜ਼ਾ ਲਿਆ। ਇਸ ਦੌਰਾਨ ਉਹ ਸਥਾਨਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵੀ ਨਤਮਸਤਕ ਹੋਏ ਅਤੇ ਵਾਹਿਗੁਰੂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੁਦਰਤ ਨੇ ਪੰਜਾਬ ਦੇ ਲੋਕਾਂ ‘ਤੇ ਜੋ ਕਹਿਰ ਮਚਾਇਆ ਹੈ, ਉਸ ਲਈ ਉਹ ਵਾਹਿਗੁਰੂ ਜੀ ਅੱਗੇ ਅਰਦਾਸ ਕਰਦੇ ਹਨ ਕਿ ਪ੍ਰਸ਼ਾਸਨ ਅਤੇ ਸਰਕਾਰ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਕਰੇ। ਉਨ੍ਹਾਂ ਕਿਹਾ ਕਿ ਉਹ ਹੜ੍ਹਾਂ ਵਿਚ ਪਸ਼ੂ ਗੁਆਉਣ ਵਾਲੇ ਲੋਕਾਂ ਨੂੰ 100 ਮੱਝਾਂ ਖਰੀਦ ਕੇ ਦੇਣਗੇ। ਇਸ ਮੌਕੇ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ ਨੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਕੁੱਝ ਸਮੇਂ ਲਈ ਸ਼ਬਦ ਕੀਰਤਨ ਕੀਤਾ, ਜਿਸ ਤੋਂ ਬਾਅਦ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।