ਪੰਜਾਬ ਮੋਗਾ ’ਚ ਦਰਦਨਾਕ ਹਾਦਸੇ ਦੌਰਾਨ ਪਤੀ-ਪਤਨੀ ਮੌਤ; ਟਰਾਲੀ ਪਲਟਣ ਬਾਅਦ ਹੇਠਾਂ ਦੱਬਣ ਨਾਲ ਗਈ ਜਾਨ By admin - September 13, 2025 0 6 Facebook Twitter Pinterest WhatsApp ਮੋਗਾ ਦੇ ਪਿੰਡ ਨਿਹਾਲ ਸਿੰਘ ਵਾਲਾ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਪਤੀ-ਪਤਨੀ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਮ੍ਰਿਤਕਾ ਦੀ ਪਛਾਣ ਹਰਜੀਤ ਕੁਮਾਰ ਸ਼ਰਮਾ ਤੇ ਉਨ੍ਹਾਂ ਦੀ ਪਤਨੀ ਕਮਲਜੀਤ ਕੌਰ ਵਾਸੀ ਪਿੰਡ ਪਿੰਡ ਮਾਨੂਕੇ ਵਜੋਂ ਹੋਈ ਐ। ਜਾਣਕਾਰੀ ਅਨੁਸਾਰ ਦੋਵੇਂ ਮੋਟਰ ਸਾਇਕਲ ਤੇ ਸਵਾਰ ਹੋ ਕੇ ਰਾਸ਼ਨ ਲੈਣ ਲਈ ਜਾ ਰਹੇ ਸਨ ਕਿ ਰਸਤੇ ਵਿਚ ਪਾਈਪਾਂ ਨਾਲ ਭਰੀ ਟਰਾਲੀ ਹੁੱਕ ਟੁੱਟਣ ਕਾਰਨ ਪਲਟ ਗਈ, ਜਿਸ ਹੇਠਾਂ ਆਉਣ ਕਾਰਨ ਦੋਵਾਂ ਦੀ ਮੌਤ ਹੋ ਗਈ। ਮੌਕੇ ਤੇ ਮੌਜੂਦ ਲੋਕਾਂ ਨੇ ਦੋਵਾਂ ਨੂੰ ਮੁਸ਼ਕਲ ਨਾਲ ਬਾਹਰ ਕੱਢਿਆ। ਘਟਨਾ ਤੋਂ ਬਾਅਦ ਪੂਰੇ ਇਲਾਕੇ ਅੰਦਰ ਸੋਗ ਦੀ ਲਹਿਰ ਐ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।