ਪੰਜਾਬ ਮਾਛੀਵਾੜਾ ਬਲਾਕ ਪੰਚਾਇਤ ਦਫਤਰ ਅੱਗੇ ਕਿਸਾਨਾਂ ਦਾ ਧਰਨਾ; ਪੰਚਾਇਤੀ ਜ਼ਮੀਨ ਦੀਆਂ ਬੋਲੀਆਂ ’ਚ ਘਪਲੇਬਾਜ਼ੀ ਦੇ ਇਲਜ਼ਾਮ By admin - September 13, 2025 0 6 Facebook Twitter Pinterest WhatsApp ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਮਾਛੀਵਾੜਾ ਦੇ ਬਲਾਕ ਪੰਚਾਇਤ ਦਫ਼ਤਰ ਅੱਗੇ ਅਣਮਿੱਥੇ ਸਮੇਂ ਦਾ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਨੇ ਬਲਾਕ ਬਲਾਕ ਪੰਚਾਇਤ ਅਧਿਕਾਰੀਆਂ ਵੱਲੋਂ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਦੀਆਂ ਬੋਲੀਆਂ ਕਰਨ ਸਮੇਂ ਪੱਖਪਾਤ ਤੇ ਘਪਲੇਬਾਜ਼ੀ ਕਰਨ ਦੇ ਇਲਜਾਮ ਲਾਏ ਨੇ। ਕਿਸਾਨ ਆਗੂਆਂ ਦੇ ਦੱਸਣ ਮੁਤਾਬਕ ਮਾਛੀਵਾੜਾ ਨੇੜਲੇ ਪਿੰਡ ਸਹਿਜੋ ਮਾਜਰਾ ਵਿਖੇ ਕੁੱਝ ਲੋਕਾਂ ਵੱਲੋਂ 2023 ਤੋਂ ਪੰਚਾਇਤੀ ਜ਼ਮੀਨ ਤੇ ਨਾਜਾਇਜ਼ ਕਬਜਾ ਕਰ ਰੱਖਿਆ ਐ, ਪਰ ਸ਼ਿਕਾਇਤਾਂ ਦੇ ਬਾਵਜੂਦ ਬਲਾਕ ਪੰਚਾਇਤ ਅਧਿਕਾਰੀਆਂ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸੇ ਤਰ੍ਹਾਂ ਹੋਰ ਕਈ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਦੀ ਬੋਲੀ ਮੌਕੇ ਵੀ ਮਨਮਰਜੀਆਂ ਕੀਤੀਆਂ ਗਈਆਂ ਨੇ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਧਰਨਾ ਲਾਉਣ ਲਈ ਮਜਬੁਰ ਹੋਣ ਪਿਆ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਤੇ ਬਲਾਕ ਪ੍ਰਧਾਨ ਗੁਰਜੀਤ ਸਿੰਘ ਗਡ਼੍ਹੀ ਤਰਖਾਣਾ ਨੇ ਦੱਸਿਆ ਕਿ ਪਿੰਡ ਸਹਿਜੋ ਮਾਜਰਾ ਵਿਖੇ 2023 ਤੋਂ ਪੰਚਾਇਤੀ ਜਮੀਨਾਂ ’ਤੇ ਕੁਝ ਵਿਅਕਤੀਆਂ ਨੇ ਨਾਜਾਇਜ਼ ਕਬਜੇ ਕੀਤਾ ਹੋਇਆ ਹੈ ਜਿਸ ਸਬੰਧੀ ਪਿੰਡ ਵਾਸੀਆਂ ਵਲੋਂ ਸ਼ਿਕਾਇਤ ਕੀਤੀ ਗਈ ਤਾਂ ਜਮੀਨ ਦੀ ਮਿਣਤੀ ਕਰਵਾ ਕੇ ਕਬਜਾ ਛੁਡਵਾਉਣ ਲਈ ਕਿਹਾ ਗਿਆ ਜਿਸ ਨੂੰ ਅਜੇ ਤੱਕ ਖਾਲੀ ਨਹੀਂ ਕਰਵਾਇਆ ਗਿਆ। ਆਗੂਆਂ ਨੇ ਕਿਹਾ ਕਿ ਗੜ੍ਹੀ ਤਰਖਾਣਾ ਵਿਚ ਵੀ ਪੰਚਾਇਤੀ ਜਮੀਨ ’ਤੇ ਨਾਜਾਇਜ਼ ਕਬਜੇ ਛੁਡਵਾਉਣ ਲਈ ਵਿਭਾਗ ਨੂੰ ਕਈ ਵਾਰ ਕਿਹਾ ਗਿਆ ਪਰ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪਿੰਡ ਹੇੜੀਆਂ ਵਿਖੇ ਵੀ ਪੰਚਾਇਤੀ ਬੋਲੀ ਦੌਰਾਨ ਵਿਭਾਗ ਦੇ ਅਧਿਕਾਰੀਆਂ ਨੇ ਮਨਮਰਜ਼ੀਆਂ ਕੀਤੀਆਂ ਜਿਸ ਸਬੰਧੀ ਸ਼ਿਕਾਇਤਾਂ ਦਿੱਤੀਆਂ ਗਈਆਂ ਪਰ ਕੋਈ ਕਾਰਵਾਈ ਨਾ ਹੋਈ। ਗਿਆਸਪੁਰਾ ਨੇ ਕਿਹਾ ਕਿ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵਲੋਂ 3 ਸਤੰਬਰ ਤੱਕ ਭਰੋਸਾ ਦਿੱਤਾ ਗਿਆ ਸੀ ਕਿ ਇਹ ਨਾਜਾਇਜ਼ ਕਬਜੇ ਛੁਡਵਾ ਲੈਣਗੇ ਪਰ ਉਸ ’ਤੇ ਕੋਈ ਅਮਲ ਨਾ ਹੋਇਆ ਜਿਸ ਕਾਰਨ ਮਜ਼ਬੂਰਨ ਉਨ੍ਹਾਂ ਨੂੰ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਗਿਆ। ਗਿਆਸਪੁਰਾ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਡਿਪਟੀ ਕਮਿਸ਼ਨਰ ਵਲੋਂ ਵੀ ਵਿਭਾਗ ਨੂੰ ਨਿਰਦੇਸ਼ ਹਨ ਕਿ ਇਹ ਨਾਜਾਇਜ਼ ਕਬਜੇ ਛੁਡਵਾਏ ਜਾਣ ਪਰ ਉਨ੍ਹਾਂ ਦੇ ਹੁਕਮਾਂ ਦੀਆਂ ਵੀ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਕਿਸਾਨ ਆਗੂ ਗਿਆਸਪੁਰਾ ਨੇ ਕਿਹਾ ਕਿ ਜਦੋਂ ਤੱਕ ਬਲਾਕ ਪੰਚਾਇਤ ਦਫ਼ਤਰ ਦੇ ਅਧਿਕਾਰੀ ਇਨ੍ਹਾਂ ਪਿੰਡਾਂ ’ਚੋਂ ਨਾਜਾਇਜ ਕਬਜੇ ਨਹੀਂ ਛੁਡਾਉਂਦੇ ਉਦੋਂ ਤੱਕ ਕਿਸਾਨ ਯੂਨੀਅਨ ਕਾਦੀਆਂ ਵਲੋਂ ਦਫ਼ਤਰ ਅੱਗੇ ਧਰਨਾ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ। ਪਿੰਡ ਹੇੜੀਆਂ ਦੇ ਦਲਿਤ ਭਾਈਚਾਰੇ ਨਾਲ ਸਬੰਧਿਤ ਕਿਸਾਨ ਦਲਬਾਰਾ ਸਿੰਘ ਨੇ ਕਿਹਾ ਕਿ ਇੱਥੇ ਪੰਚਾਇਤੀ ਜਮੀਨ ਦੀ ਬੋਲੀ ਲਈ ਐੱਸ.ਸੀ. ਭਾਈਚਾਰੇ ਲਈ ਜਮੀਨ ਰਾਖਵੀਂ ਰੱਖੀ ਸੀ ਪਰ ਉਸ ਵਿਚ ਮਨਮਰਜ਼ੀ ਕਰਦਿਆਂ ਇਹ ਬੋਲੀ ਖੁੱਲ੍ਹੇ ਤੌਰ ’ਤੇ ਕਰਵਾਉਣ ਦੀ ਬਜਾਏ ਚੁੱਪਚਾਪ ਕਰਵਾ ਦਿੱਤੀ ਗਈ ਜਿਸ ਸਬੰਧੀ ਉਨ੍ਹਾਂ ਸ਼ਿਕਾਇਤ ਵੀ ਕੀਤੀ ਅਤੇ ਆਰ.ਟੀ.ਆਈ ਤਹਿਤ ਰਿਕਾਰਡ ਵੀ ਮੰਗਿਆ। ਇਸ ਤੋਂ ਇਲਾਵਾ ਕਾਂਗਰਸ ਪਾਰਟੀ ਵਲੋਂ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਵੀ ਆਪਣੇ ਸਮਰਥਕਾਂ ਸਮੇਤ ਧਰਨੇ ’ਚ ਪੁੱਜੇ ਅਤੇ ਉਨ੍ਹਾਂ ਕਿਹਾ ਕਿ ਪੰਚਾਇਤ ਵਿਭਾਗ ਦੀਆਂ ਧੱਕੇਸ਼ਾਹੀਆਂ ਖਿਲਾਫ਼ ਉਹ ਵੀ ਯੂਨੀਅਨ ਦਾ ਡੱਟ ਕੇ ਸਾਥ ਦੇਣਗੇ। ਇਸੇ ਦੌਰਾਨ ਇਲਾਕੇ ਦੀਆਂ ਸਿਆਸੀ ਧਿਰਾਂ ਨੇ ਵੀ ਬਲਾਕ ਪੰਚਾਇਤ ਦਫਤਰ ਤੇ ਗੰਭੀਰ ਇਲਜਾਮ ਲਾਏ ਨੇ। ਧਰਨੇ ਵਿਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਮਰਾਲਾ ਤੋਂ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਮਾਛੀਵਾੜਾ ਬਲਾਕ ਪੰਚਾਇਤ ਦਫ਼ਤਰ ਹਲਕਾ ਸਮਰਾਲਾ ਦਾ ਸਭ ਤੋਂ ਵੱਡਾ ਭ੍ਰਿਸ਼ਟਾਚਾਰ ਦਾ ਅੱਡਾ ਬਣ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਸ ਦਫ਼ਤਰ ਵਿਚ ਮਨਮਰਜ਼ੀਆਂ ਹੋ ਰਹੀਆਂ ਨੇ, ਜਿਸਦੀ ਜਾਂਚ ਹੋਣੀ ਚਾਹੀਦੀ ਹੈ।