ਗੁਰਦਾਸਪੁਰ ਪਹੁੰਚੇ ਕੇਂਦਰੀ ਰਾਜ ਮੰਤਰੀ ਸ਼ੋਭਾ ਕਰੰਦਲਾਜੇ; ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਕੇ ਜਾਣਿਆਂ ਹਾਲ

0
6

 

ਕੇਂਦਰੀ ਕਿਰਤ ਅਤੇ ਰੁਜ਼ਗਾਰ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕੇ ਮਕੌੜਾ ਪੱਤਣ ਦਾ ਦੌਰਾ ਕੀਤਾ ਅਤੇ ਹੜ੍ਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹੜਾਂ ਨਾਲ ਕਰਤਾਰਪੁਰ ਕੋਰੀਡੋਰ ਨੂੰ ਵੀ ਕਾਫੀ ਨੁਕਸਾਨ ਪਹੁੰਚਿਆ ਹੈ। ਕਰਤਾਰਪੁਰ ਕੋਰੀਡੋਰ ਕੇਂਦਰ ਸਰਕਾਰ ਵੱਲੋਂ ਬਣਾਇਆ ਗਿਆ ਸੀ, ਇਸ ਲਈ ਇਸ ਨੂੰ ਠੀਕ ਵੀ ਕੇਂਦਰ ਸਰਕਾਰ ਹੀ ਕਰਵਾਏਗੀ।
ਉਨ੍ਹਾਂ ਕਿਹਾ ਕਿ ਕੇਂਦਰ ਨੇ ਪੰਜਾਬ ਨੂੰ 1600 ਕਰੋੜ ਰੁਪਏ ਦੀ ਵੱਡੀ ਰਾਹਤ ਦਿੱਤੀ ਹੈ ਪਰ ਪੰਜਾਬ ਸਰਕਾਰ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਅ ਰਹੀ। ਪੰਜਾਬ ਸਰਕਾਰ ਕੋਲ 1200 ਕਰੋੜ ਪਏ ਨੇ ਜੋ ਖਰਚੇ ਨਹੀਂ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਨਕਾਮੀਆਂ ਕੇਂਦਰ ਸਿਰ ਮੜਨਾ ਚਾਹੁੰਦੀ ਐ। ਉਨ੍ਹਾਂ ਕਿਹਾ ਕਿ ਸੰਕਟ ਦੀ ਘੜੀ ਵਿੱਚ ਭਾਜਪਾ ਪ੍ਰਭਾਵਿਤ ਲੋਕਾਂ ਨਾਲ ਖੜ੍ਹੀ ਐ ਅਤੇ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

LEAVE A REPLY

Please enter your comment!
Please enter your name here