ਕੇਪੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਆਗੂ; ਐਸਜੀਪੀਸੀ ਪ੍ਰਧਾਨ ਤੇ ਮੰਤਰੀ ਰਵਜੋਤ ਸਿੰਘ ਪ੍ਰਗਟਇਆ ਦੁੱਖ

0
10

ਜਲੰਧਰ ਤੋਂ ਸਾਬਕਾ ਸਿੱਖਿਆ ਮੰਤਰੀ ਮਹਿੰਦਰ ਕੇਪੀ ਦੇ ਪੁੱਤਰ ਰਿਚੀ ਕੇਪੀ ਦੀ ਮੌਤ ਤੋਂ ਬਾਦ ਸਿਆਸੀ ਹਲਕਿਆਂ ਅੰਦਰ ਸੋਗ ਦੀ ਲਹਿਰ ਐ ਤੇ ਵੱਡੀ ਗਿਣਤੀ ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚ ਰਹੇ ਨੇ। ਇਸੇ ਤਹਿਤ ਸਥਾਨਕ ਸਰਕਾਰਾਂ ਮੰਤਰੀ ਰਵਜੋਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਮਹਿੰਦਰ ਸਿੰਘ ਕੇਪੀ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਐ।
ਮੰਤਰੀ ਰਵਜੋਤ ਸਿੰਘ ਨੇ ਕਿਹਾ ਕਿ ਸਾਬਕਾ ਸਾਂਸਦ ਦੇ ਪਰਿਵਾਰ ਦੇ ਦੁੱਖਾਂ ਦਾ ਪਹਾੜ  ਡਿੱਗ ਪਿਆ ਐ। ਉਨ੍ਹਾਂ ਕਿਹਾ ਕਿ ਪਹਿਲਾਂ ਉਹ ਆਪਣੀ ਪਤਨੀ ਦੀ ਮੌਤ ਕਾਰਨ ਹੋਏ ਦੁੱਖ ਤੋਂ ਉਭਰ ਨਹੀਂ ਸਕੇ ਸਨ ਅਤੇ ਹੁਣ ਉਨ੍ਹਾਂ ਦੇ ਪੁੱਤਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਪਵਿੱਤਰ ਆਤਮਾ ਨੂੰ ਆਪਣੇ ਚਰਨਾਂ ਵਿੱਚ ਥਾਂ ਦੇਣ ਦੀ ਅਰਦਾਸ ਕੀਤੀ ਹੈ।
ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮਹਿੰਦਰ ਕੇਪੀ ਦਾ ਪਿਆਰਾ ਪੁੱਤਰ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ ਹੈ। ਇੱਕ ਪਿਤਾ ਲਈ ਇਸ ਤੋਂ ਵੱਡਾ ਦੁੱਖ ਹੋਰ ਕੋਈ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਰਿਚੀ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ, ਅਜਿਹੀ ਸਥਿਤੀ ਵਿੱਚ, ਉਹ ਗੁਰੂ ਸਾਹਿਬ ਅੱਗੇ ਅਰਦਾਸ ਕਰਦੇ ਹਨ ਕਿ ਉਹ ਇਸ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚੋਂ ਬਾਹਰ ਆਉਣ ਦੀ ਤਾਕਤ ਦੇਣ ਅਤੇ ਪਵਿੱਤਰ ਆਤਮਾ ਨੂੰ ਆਪਣੇ ਚਰਨਾਂ ਵਿੱਚ ਸਥਾਨ ਦੇਣ।

LEAVE A REPLY

Please enter your comment!
Please enter your name here